Another Sikh leader to head to the Rajya Sabha! Nominated by the BJP
ਰਾਜ ਸਭਾ ਜਾਏਗਾ ਇਕ ਹੋਰ ਸਿੱਖ ਆਗੂ ! ਭਾਜਪਾ ਨੇ ਕੀਤਾ ਨਾਮੀਨੇਟ
ਨਵੀਂ ਦਿੱਲੀ (ਆਵਾਜ਼ਿ ਕੌਮ ਬਿਊਰੋ)- ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਜਲਦੀ ਹੀ ਰਾਜ ਸਭਾ ਮੈਂਬਰ ਬਣ ਸਕਦੇ ਹਨ। ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਨੇ ਮੱਧ ਪ੍ਰਦੇਸ਼ ਵਿੱਚ ਹੋਣ ਵਾਲੀਆਂ ਰਾਜ ਸਭਾ ਉਪ-ਚੋਣਾਂ 2026 ਲਈ ਹਰਦੀਪ ਸਿੰਘ ਪੁਰੀ ਉਮੀਦਵਾਰ ਵਜੋਂ ਪ੍ਰਵਾਨਗੀ ਦੇ ਦਿੱਤੀ ਹੈ। ਦੱਸ ਦੇਈਏ ਕਿ ਉੱਤਰ ਪ੍ਰਦੇਸ਼ ਵਿੱਚ ਰਾਜ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਜਾਰੀ ਕੀਤੀ ਗਈ 8 ਨਵੇਂ ਉਮੀਦਵਾਰਾਂ ਦੀ ਸੂਚੀ ਵਿੱਚ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦਾ ਨਾਮ ਸ਼ਾਮਲ ਨਹੀਂ ਸੀ। ਦੂਜੇ ਪਾਸੇ ਮੱਧ ਪ੍ਰਦੇਸ਼ ‘ਚ ਕੇਂਦਰੀ ਮੰਤਰੀ ਐੱਲ ਮੁਰੂਗਨ ਦੇ ਅਸਤੀਫ਼ੇ ਤੋਂ ਬਾਅਦ ਉਥੋਂ ਦੀ ਰਾਜ ਸਭਾ ਸੀਟ ਖਾਲੀ ਹੈ, ਜਿਸ ਨੂੰ ਲੈ ਕੇ ਉਪ ਚੋਣ ਦਾ ਐਲਾਨ ਹੋ ਗਿਆ ਹੈ। ਇਸ ਸੀਟ ਨੂੰ ਲੈ ਕੇ ਵੋਟਿੰਗ 12 ਨਵੰਬਰ ਨੂੰ ਹੋਵੇਗੀ। ਨਾਲ ਹੀ ਵੋਟਾਂ ਦੀ ਗਿਣਤੀ ਅਤੇ ਨਤੀਜੇ ਉਸੇ ਦਿਨ ਐਲਾਨੇ ਜਾਣਗੇ।

