“Anti-Beadbi Bill Will Distance Guru Granth Sahib: Bibi Kiranjot Kaur”
“ਬੇਅਦਬੀ ਵਿਰੋਧੀ ਬਿੱਲ ਗੁਰੂ ਗ੍ਰੰਥ ਸਾਹਿਬ ਤੋਂ ਦੂਰ ਕਰਨ ਵਾਲਾ ਕੰਮ ਕਰੇਗਾ: ਬੀਬੀ ਕਿਰਨਜੋਤ ਕੌਰ”

20 ਅਪ੍ਰੈਲ 2026 ਅੰਮ੍ਰਿਤਸਰ – ਸ਼੍ਰੋਮਣੀ ਅਕਾਲੀ ਦਲ ਦੀ ਆਗੂ ਬੀਬੀ ਕਿਰਨਜੋਤ ਕੌਰ ਨੇ ਬੇਅਦਬੀ ਵਿਰੋਧੀ ਬਿੱਲ ਉੱਤੇ ਤਿੱਖੀ ਟਿੱਪਣੀ ਕੀਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਲੱਗਾ ਸੀ ਸ਼੍ਰੋਮਣੀ ਕਮੇਟੀ ਗੁਰੂ ਗ੍ਰੰਥ ਸਾਹਿਬ ਜੀ ਦੀ ਪ੍ਰਕਾਸ਼ਨਾ ਉੱਤੇ ਸਰਕਾਰੀ ਕੰਟਰੋਲ ਦਾ ਵਿਰੋਧ ਕਰੇਗੀ, ਪਰ ਉਲਟਾ ਭੀੜ ਦੇ ਪਿੱਛੇ ਲੱਗ ਕੇ ਬੇਅਦਬੀ ਦੇ ਦੋਸ਼ੀ ਨੂੰ ਉਮਰ ਕੈਦ ਤੇ 25 ਲੱਖ ਜੁਰਮਾਨੇ ਵਾਲਾ ਬਿੱਲ ਲਿਆਂਦਾ ਗਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਇਹ ਬਿੱਲ ਆਉਣ ਵਾਲੇ ਸਮੇਂ ਵਿਚ ਗੁਰੂ ਗ੍ਰੰਥ ਸਾਹਿਬ ਤੋਂ ਦੂਰ ਕਰਨ ਵਾਲਾ ਕੰਮ ਕਰੇਗਾ।
ਬੀਬੀ ਕਿਰਨਜੋਤ ਕੌਰ ਨੇ ਕਿਹਾ ਕਿ ਜਿਨ੍ਹਾਂ ਨੇ ਪੰਥ ਨਜ਼ਰ ਅੰਦਾਜ਼ ਕਰਕੇ ਗੁਰੂ ਗ੍ਰੰਥ ਸਾਹਿਬ ਨੂੰ ਭਾਰਤੀ ਕਾਨੂੰਨ ਦੀਆਂ ਬੇੜੀਆਂ ਵਿਚ ਜਕੜਿਆ ਹੈ, ਉਨ੍ਹਾਂ ਨੇ ਇਤਿਹਾਸ ਵਿਚ ਆਪਣੇ ਮੂੰਹ ਉੱਤੇ ਕਾਲਖ ਲਗਾ ਲਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਬੇਅਦਬੀ ਦੇ ਦੋਸ਼ੀ ਨੂੰ ਸਖ਼ਤ ਸਜ਼ਾ ਦੇਣ ਵਾਲਾ ਬਿੱਲ ਲਿਆਉਣ ਵਾਲੇ ਲੋਕ ਭੀੜ ਦੇ ਪਿੱਛੇ ਲੱਗ ਕੇ ਇਹ ਕੰਮ ਕਰ ਰਹੇ ਹਨ।
ਉਨ੍ਹਾਂ ਇਸ ਬਿੱਲ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੀ ਪ੍ਰਕਾਸ਼ਨਾ ਤੇ ਸਰਕਾਰੀ ਦਖ਼ਲਅੰਦਾਜ਼ੀ ਵਾਲਾ ਦੱਸਿਆ ਤੇ ਚਿਤਾਵਨੀ ਦਿੱਤੀ ਕਿ ਇਸ ਨਾਲ ਗੁਰੂ ਘਰ ਦੀ ਸਵੈਅਧਿਕਾਰਤਾ ਉੱਤੇ ਖਤਰਾ ਪੈਦਾ ਹੋਵੇਗਾ। ਇਸ ਬਿਆਨ ਤੋਂ ਬਾਅਦ ਪੰਥਕ ਗਲਿਆਰਿਆਂ ਵਿਚ ਚਰਚਾ ਤੇਜ਼ ਹੋ ਗਈ ਹੈ।
