“Anti-Beadbi Law Comes into Effect in Punjab from Today”
“ਪੰਜਾਬ ‘ਚ ਅੱਜ ਤੋਂ ਲਾਗੂ ਹੋਇਆ ਬੇਅਦਬੀ ਵਿਰੁੱਧ ਕਾਨੂੰਨ”

20 ਅਪ੍ਰੈਲ 2026 ਚੰਡੀਗੜ੍ਹ – ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਬੇਅਦਬੀ ਵਿਰੋਧੀ ਬਿੱਲ ਉੱਤੇ ਦਸਤਖਤ ਕਰਨ ਤੋਂ ਬਾਅਦ ਅੱਜ ਨੋਟੀਫਿਕੇਸ਼ਨ ਜਾਰੀ ਹੋ ਗਿਆ ਹੈ। ਇਸ ਨਾਲ ਬਿੱਲ ਔਧਿਕਾਰਿਕ ਤੌਰ ਤੇ ਕਾਨੂੰਨ ਬਣ ਗਿਆ ਹੈ ਤੇ ਅੱਜ ਤੋਂ ਲਾਗੂ ਹੋ ਗਿਆ ਹੈ।
ਆਪ ਦੇ ਸੀਨੀਅਰ ਆਗੂ ਬਲਤੇਜ ਪੰਨੂ ਨੇ ਇਸ ਬਾਰੇ ਜਾਣਕਾਰੀ ਦਿੱਤੀ ਤੇ ਕਿਹਾ ਕਿ 13 ਅਪ੍ਰੈਲ ਨੂੰ ਵਿਧਾਨ ਸਭਾ ਵਿਚ ਪਾਸ ਹੋਏ ਇਸ ਬਿੱਲ ਤਹਿਤ ਬੇਅਦਬੀ ਕਰਨ ਵਾਲਿਆਂ ਨੂੰ ਹੁਣ ਸਖ਼ਤ ਸਜ਼ਾ ਮਿਲੇਗੀ। ਉਨ੍ਹਾਂ ਇਸ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੀ ਸਤਿਕਾਰ ਰੱਖਿਆ ਲਈ ਇੱਕ ਵੱਡਾ ਕਦਮ ਦੱਸਿਆ। ਬਿੱਲ ਵਿਚ ਬੇਅਦਬੀ ਲਈ ਉਮਰ ਕੈਦ ਤੱਕ ਦੀ ਸਜ਼ਾ ਤੇ ਲੱਖਾਂ ਰੁਪਏ ਜੁਰਮਾਨੇ ਦਾ ਪ੍ਰਬੰਧ ਹੈ।
ਇਸ ਬਿੱਲ ਨੂੰ ਲਾਗੂ ਕਰਨ ਲਈ ਪੰਜਾਬ ਸਰਕਾਰ ਤੇ ਪੁਲਿਸ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਬਾਅਦ ਬੇਅਦਬੀ ਵਾਲੀਆਂ ਘਟਨਾਵਾਂ ਵਿਚ ਤੁਰੰਤ ਕਾਰਵਾਈ ਹੋਣ ਦੀ ਉਮੀਦ ਹੈ। ਬੀਬੀ ਜਗੀਰ ਕੌਰ ਤੇ ਹੋਰ ਪੰਥਕ ਆਗੂਆਂ ਨੇ ਵੀ ਇਸ ਬਿੱਲ ਨੂੰ ਲਾਗੂ ਕਰਨ ਲਈ ਸਰਕਾਰ ਤੋਂ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ।
