Arupreet also receives a threat following Mad Sandhu’s death
ਮੈਡ ਸੰਧੂ ਦੀ ਮੌਤ ਤੋਂ ਬਾਅਦ ਅਰੁਪ੍ਰੀਤ ਨੂੰ ਵੀ ਮਿਲੀ ਧਮਕੀ
ਜਲੰਧਰ (ਆਵਾਜ਼ਿ ਕੌਮ ਬਿਊਰੋ)- ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦੀ ਮੌਤ ਤੋਂ ਬਾਅਦ ਸੂਤਰਾਂ ਦੇ ਹਵਾਲੇ ਤੋਂ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਮੈਡ ਸੰਧੂ ਦੇ ਬਾਅਦ ਉਸਦੇ ਨਜ਼ਦੀਕੀ ਸਾਥੀ ਅਤੇ ਕੋ-ਕਿ੍ਏਟਰ ਅਰੁਪ੍ਰੀਤ (Arupreet) ਨੂੰ ਵੀ ਸੋਸ਼ਲ ਮੀਡੀਆ ‘ਤੇ ਮਾਰਨ ਦੀ ਧਮਕੀ ਮਿਲੀ ਹੈ । ਜਿਸ ਤੋਂ ਬਾਅਦ ਮਾਹੌਲ ਖਰਾਬ ਹੁੰਦਾ ਦੇਖ ਅਤੇ ਆਪਣੀ ਸੁਰੱਖਿਆ ਦੇ ਮੱਦੇਨਜ਼ਰ ਉਸ ਨੇ ਆਪਣਾ ਇੰਸਟਾਗ੍ਰਾਮ ਅਕਾਉਂਟ ਪ੍ਰਾਈਵੇਟ ਕਰ ਲਿਆ ਹੈ ਅਤੇ ਨਾਲ ਹੀ ਉਸਨੇ ਆਪਣੇ ਇੰਸਟਾਗ੍ਰਾਮ ਪ੍ਰਫਾਈਲ ‘ਤੇ ਆਪਣਾ ਨਾਮ ਬਦਲ ਕੇ ਅਰਸ਼ਦੀਪ ਸਿੰਘ (Arshdeep Singh) ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਮੈਡ ਸੰਧੂ ਦੇ ਕਤਲ ਦੀ ਜ਼ਿੰਮੇਵਾਰੀ ਕਥਿਤ ਤੌਰ ‘ਤੇ ਗੈਂਗਸਟਰ ਗੋਲਡੀ ਢਿੱਲੋਂ ਅਤੇ ਜੱਗਾ ਤਰਨਤਾਰਨ ਨੇ ਲਈ ਹੈ, ਜਿਸ ਵਿੱਚ ਉਨ੍ਹਾਂ ਨੇ ਅਜਿਹਾ ਕੰਟੈਂਟ ਬਣਾਉਣ ਅਤੇ ਪ੍ਰਮੋਟ ਕਰਨ ਵਾਲੇ ਹੋਰ ਲੋਕਾਂ ਨੂੰ ਵੀ ਨਤੀਜੇ ਭੁਗਤਣ ਦੀ ਚੇਤਾਵਨੀ ਦਿੱਤੀ ਹੈ। ਕਤਲ ਦੀ ਜ਼ਿੰਮੇਵਾਰੀ ਲੈਂਦਿਆਂ ਗੋਲਡੀ ਢਿੱਲੋਂ ਨੇ ਪੋਸਟ ਪਾ ਕੇ ਦਾਅਵਾ ਕੀਤਾ ਕਿ ਮੈਡ ਸੰਧੂ ਦਾ ਕੰਟੈਂਟ ਨਵੀਂ ਪੀੜ੍ਹੀ ਨੂੰ ਖ਼ਰਾਬ ਕਰ ਰਿਹਾ ਸੀ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਅਜਿਹੇ ਕੰਟੈਂਟ ਨੂੰ ਪ੍ਰਮੋਟ ਕਰਨ ਵਾਲਿਆਂ ਅਤੇ ਹਥਿਆਰਾਂ ਦਾ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਵੀ ਆਖ਼ਰੀ ਚੇਤਾਵਨੀ ਦਿੱਤੀ ਹੈ।

