Bail application of accused in grenade attack on police post rejected
ਪੁਲਸ ਚੌਕੀ ‘ਤੇ ਗ੍ਰੇਨੇਡ ਹਮਲੇ ਦੇ ਮਾਮਲੇ ‘ਚ ਮੁਲਜ਼ਮ ਦੀ ਜ਼ਮਾਨਤ ਅਰਜ਼ੀ ਰੱਦ
ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਲੁਧਿਆਣਾ ਦੀ ਬਸਤੀ ਜੋਧੇਵਾਲ ਪੁਲਸ ਚੌਕੀ ‘ਤੇ ਗ੍ਰੇਨੇਡ ਹਮਲਾ ਕਰਵਾਉਣ ਦੀ ਸਾਜ਼ਿਸ਼ ਰਚਣ ਦੇ ਮੁਲਜ਼ਮ ਦੀ ਨਿਯਮਤ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਦੁਬਈ ‘ਚ ਰਹਿਣ ਵਾਲੇ ਉੱਤਰ ਪ੍ਰਦੇਸ਼ ਦੇ ਇਸ ਮੁਲਜ਼ਮ ‘ਤੇ ਪਾਕਿਸਤਾਨ ‘ਚ ਬੈਠੇ ਆਈ.ਐੱਸ.ਆਈ. ਹੈਂਡਲਰ ਦੇ ਇਸ਼ਾਰੇ ‘ਤੇ ਪੰਜਾਬ ‘ਚ ਸਰਕਾਰੀ ਠਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਦਾ ਦੋਸ਼ ਹੈ। ਦੱਸ ਦਈਏ ਕਿ ਉਕਤ ਮੁਲਜ਼ਮ ਨੂੰ ਲੁੱਕਆਊਟ ਸਰਕੂਲਰ ਦੇ ਆਧਾਰ ‘ਤੇ ਮੁੰਬਈ ਏਅਰਪੋਰਟ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਜਸਟਿਸ ਸ਼ਾਲਿਨੀ ਸਿੰਘ ਨਾਗਪਾਲ ਦੀ ਬੈਂਚ ਨੇ ਕਿਹਾ ਕਿ ਅਜਿਹੇ ਅਪਰਾਧ ਦੇਸ਼ ਦੀ ਸੁਰੱਖਿਆ ਨੂੰ ਨਿਸ਼ਾਨਾ ਬਣਾਉਂਦੇ ਹਨ ਅਤੇ ਮੁਲਜ਼ਮ ਦੇ ਬਾਹਰ ਆਉਣ ‘ਤੇ ਫ਼ਰਾਰ ਹੋਣ ਜਾਂ ਮੁੜ ਦੇਸ਼ ਵਿਰੋਧੀ ਗਤੀਵਿਧੀਆਂ ‘ਚ ਸ਼ਾਮਲ ਹੋਣ ਦਾ ਖ਼ਦਸ਼ਾ ਹੈ। ਇਸੇ ਅਧਾਰ ‘ਤੇ ਮੁਲਜ਼ਮ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਗਈ।

