Bail pleas of Umar Khalid and Sharjeel Imam rejected in Delhi riots case
ਦਿੱਲੀ ਦੰਗਾ ਮਾਮਲੇ ‘ਚ ਉਮਰ ਖਾਲਿਦ ਤੇ ਸ਼ਰਜੀਲ ਇਮਾਮ ਦੀਆਂ ਜ਼ਮਾਨਤ ਪਟੀਸ਼ਨਾਂ ਰੱਦ
ਨਵੀਂ ਦਿੱਲੀ (ਆਵਾਜ਼ਿ ਕੌਮ ਬਿਊਰੋ)- ਦਿੱਲੀ ਹਾਈ ਕੋਰਟ ਨੇ ਉੱਤਰ-ਪੂਰਬੀ ਦਿੱਲੀ ’ਚ ਫਰਵਰੀ 2020 ’ਚ ਹੋਏ ਦੰਗਿਆਂ ਦੇ ਪਿੱਛੇ ਕਥਿਤ ਵੱਡੀ ਸਾਜ਼ਿਸ਼ ਨਾਲ ਜੁੜੇ ਅੱਤਵਾਦ ਰੋਕੂ ਕਾਨੂੰਨ ਯੂ.ਏ.ਪੀ.ਏ. ਦੇ ਮਾਮਲੇ ’ਚ ਕਾਰਕੁੰਨ ਉਮਰ ਖਾਲਿਦ ਅਤੇ ਸ਼ਰਜੀਲ ਇਮਾਮ ਨੂੰ ਜ਼ਮਾਨਤ ਦੇਣ ਤੋਂ ਬੁੱਧਵਾਰ ਨੂੰ ਇਨਕਾਰ ਕਰ ਦਿੱਤਾ। ਜਸਟਿਸ ਪ੍ਰਤਿਭਾ ਐੱਮ. ਸਿੰਘ ਅਤੇ ਜਸਟਿਸ ਦਿਨੇਸ਼ ਭੱਟ ਦੀ ਬੈਂਚ ਨੇ ਮਾਮਲੇ ’ਚ ਖਾਲਿਦ ਅਤੇ ਸ਼ਰਜੀਲ ਦੀਆਂ ਜ਼ਮਾਨਤ ਪਟੀਸ਼ਨਾਂ ਤੀਜੀ ਵਾਰ ਖਾਰਿਜ ਕਰ ਦਿੱਤੀਆਂ। ਬੈਂਚ ਨੇ ਕਿਹਾ ਕਿ ਉਹ ਸੁਪਰੀਮ ਕੋਰਟ ਦੇ 5 ਜਨਵਰੀ ਦੇ ਉਸ ਹੁਕਮ ’ਚ ਬਦਲਾਅ ਨਹੀਂ ਕਰ ਸਕਦੀ, ਜਿਸ ’ਚ ਦੋਵਾਂ ਦੋਸ਼ੀਆਂ ਨੂੰ ਕਿਹਾ ਗਿਆ ਸੀ ਕਿ ਉਹ ਸੁਰੱਖਿਅਤ ਗਵਾਹਾਂ ਦੀ ਗਵਾਹੀ ਪੂਰੀ ਹੋਣ ਜਾਂ ਹੁਕਮ ਪਾਸ ਹੋਣ ਦੀ ਤਰੀਕ ਤੋਂ ਇਕ ਸਾਲ ਦੀ ਮਿਆਦ ਪੂਰੀ ਹੋਣ, ਇਨ੍ਹਾਂ ’ਚੋਂ ਜੋ ਵੀ ਪਹਿਲਾਂ ਹੋਵੇ, ਉਸ ਤੋਂ ਬਾਅਦ ਜ਼ਮਾਨਤ ਲਈ ਅਰਜ਼ੀ ਦੇ ਸਕਦੇ ਹਨ।

