“Bhai Balwant Singh Rajoana Writes to Jathedar Kuldeep Singh Gargaj
“ਭਾਈ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਗੜਗੱਜ ਨੂੰ ਲਿਖੀ ਚਿੱਠੀ

1 ਅਪ੍ਰੈਲ 2026 ਅੰਮ੍ਰਿਤਸਰ – ਭਾਈ ਬਲਵੰਤ ਸਿੰਘ ਰਾਜੋਆਣਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ ਵਿਚ ਉਨ੍ਹਾਂ SGPC ਨੂੰ ਰਾਸ਼ਟਰਪਤੀ ਕੋਲ ਪਾਈ ਰਿਹਮਤੀ ਅਰਜ਼ੀ ਵਾਪਸ ਲੈਣ ਲਈ ਆਦੇਸ਼ ਜਾਰੀ ਕਰਨ ਦੀ ਬੇਨਤੀ ਕੀਤੀ ਹੈ।
ਭਾਈ ਰਾਜੋਆਣਾ ਨੇ ਲਿਖਿਆ ਕਿ ਉਹ 30 ਸਾਲ ਤੋਂ ਵੱਧ ਸਮਾਂ ਜੇਲ੍ਹ ਵਿਚ ਬੈਠੇ ਹਨ ਤੇ SGPC ਵੱਲੋਂ ਕੀਤੀ ਗਈ ਰਿਹਮਤੀ ਅਪੀਲ ਹੁਣ ਕੌਮੀ ਅਪਮਾਨ ਦਾ ਪ੍ਰਤੀਕ ਬਣ ਚੁੱਕੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਅਪੀਲ ਵਾਪਸ ਲੈਣ ਦੀ ਪੂਰੀ ਪ੍ਰਕਿਰਿਆ 10 ਦਿਨਾਂ ਵਿਚ ਮੁਕੰਮਲ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ 14 ਸਾਲ ਬੀਤਣ ਤੋਂ ਬਾਅਦ ਵੀ ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਮਾਮਲੇ ਵਿਚ ਕੋਈ ਫੈਸਲਾ ਨਹੀਂ ਲਿਆ। ਉਨ੍ਹਾਂ ਲਿਖਿਆ ਕਿ SGPC ਵੱਲੋਂ ਰਾਸ਼ਟਰਪਤੀ ਕੋਲ ਪਾਈ ਗਈ ਰਿਹਮਤੀ ਅਰਜ਼ੀ ਉੱਤੇ ਰਾਜਨੀਤੀ ਹੋ ਰਹੀ ਹੈ ਤੇ ਇਸ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ।
ਭਾਈ ਰਾਜੋਆਣਾ ਨੇ ਆਸ ਜਤਾਈ ਕਿ ਜਥੇਦਾਰ ਸਾਹਿਬ ਇਸ ਮਾਮਲੇ ਵਿਚ ਤੁਰੰਤ ਦਖ਼ਲ ਦੇਣਗੇ ਤੇ SGPC ਨੂੰ ਲੋੜੀਂਦੇ ਆਦੇਸ਼ ਜਾਰੀ ਕਰਨਗੇ। ਇਸ ਚਿੱਠੀ ਤੋਂ ਬਾਅਦ ਸਿੱਖ ਭਾਈਚਾਰੇ ਵਿਚ ਚਰਚਾ ਛਿੜ ਗਈ ਹੈ। ਭਾਈ ਰਾਜੋਆਣਾ ਲੰਮੇ ਸਮੇਂ ਤੋਂ ਇਸ ਅਪੀਲ ਵਾਪਸ ਲੈਣ ਦੀ ਮੰਗ ਕਰ ਰਹੇ ਹਨ।
