Batala police post blast case: BKI takes responsibility by posting on social media
ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਲਈ ਜ਼ਿੰਮੇਵਾਰੀ
ਬਟਾਲਾ (ਆਵਾਜ਼ਿ ਕੌਮ ਬਿਊਰੋ)-ਸ਼ਨੀਵਾਰ ਦੀ ਰਾਤ ਪੁਲਸ ਜ਼ਿਲ੍ਹਾ ਬਟਾਲਾ ਅਧੀਨ ਆਉਂਦੇ ਥਾਣਾ ਸਿਵਲ ਲਾਈਨ ’ਚ ਪੈਂਦੀ ਪੁਲਸ ਚੌਕੀ ਅਰਬਨ ਅਸਟੇਟ ਵਿਖੇ ਕੁਝ ਅਣਪਛਾਤਿਆਂ ਵੱਲੋਂ ਧਮਾਕਾਖੇਜ਼ ਵਸਤੂ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਇਕੱਤਰ ਕੀਤੀ ਜਾਣਕਾਰੀ ਮੁਤਾਬਕ ਦੇਰ ਰਾਤ 10 ਵਜੇ ਦੇ ਕਰੀਬ ਕੁਝ ਅਣਪਛਾਤੇ ਵਿਅਕਤੀ ਆਏ, ਜਿਨ੍ਹਾਂ ਨੇ ਪੁਲਸ ਚੌਕੀ ਦੇ ਐਂਟਰੀ ਗੇਟ ’ਤੇ ਕੋਈ ਧਮਾਕਾਖੇਜ਼ ਵਸਤੂ ਸੁੱਟੀ, ਜਿਸ ਨਾਲ ਪੁਲਸ ਚੌਕੀ ’ਚ ਧਮਾਕਾ ਹੋ ਗਿਆ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਦੇ ਉੱਚ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਆਸ-ਪਾਸ ਦੇ ਘਰਾਂ ਦੇ ਲੋਕ ਵੀ ਬਾਹਰ ਨਿਕਲ ਆਏ। ਦੱਸਣਾ ਬਣਦਾ ਹੈ ਕਿ ਇਸ ਧਮਾਕੇ ਦੀ ਬਟਾਲਾ ਪੁਲਸ ਵੱਲੋਂ ਅਜੇ ਤੱਕ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ ਪਰ ਦੂਜੇ ਪਾਸੇ ਅੱਤਵਾਦੀ ਜਥੇਬੰਦੀ ਬੱਬਰ ਖ਼ਾਲਸਾ ਇੰਟਰਨੈਸ਼ਨਲ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਇਸ ਦੀ ਜ਼ਿੰਮੇਵਾਰੀ ਲਈ ਹੈ।

