BJP District President and Son Attacked in Bathinda After Polling
ਬਠਿੰਡਾ ‘ਚ ਭਾਜਪਾ ਜਿਲ੍ਹਾ ਪ੍ਰਧਾਨ ਸਰੂਪ ਚੰਦ ਤੇ ਉਸ ਦੇ ਪੁੱਤ ‘ਤੇ ਜਾਨਲੇਵਾ ਹਮਲਾ

26 ਮਈ 2026, ਬਠਿੰਡਾ – Sarup Chand Singla ਅਤੇ ਉਨ੍ਹਾਂ ਦੇ ਪੁੱਤਰ ‘ਤੇ ਬਠਿੰਡਾ ਵਿੱਚ ਜਾਨਲੇਵਾ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
ਜਾਣਕਾਰੀ ਮੁਤਾਬਕ ਵੋਟ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਸਰੂਪ ਚੰਦ ਵਾਰਡ ਨੰਬਰ 2 ਵਿਚੋਂ ਲੰਘ ਰਹੇ ਸਨ, ਜਦੋਂ ਉਨ੍ਹਾਂ ‘ਤੇ ਹਮਲਾ ਕੀਤਾ ਗਿਆ।
ਹਮਲੇ ਦੌਰਾਨ ਉਨ੍ਹਾਂ ਦਾ ਗੰਨਮੈਨ ਵੀ ਜ਼ਖਮੀ ਹੋ ਗਿਆ।
ਭਾਜਪਾ ਆਗੂਆਂ ਵੱਲੋਂ ਦੋਸ਼ ਲਗਾਇਆ ਗਿਆ ਹੈ ਕਿ ਇਹ ਹਮਲਾ AAP ਦੇ ਉਮੀਦਵਾਰ ਵੱਲੋਂ ਕਰਵਾਇਆ ਗਿਆ।
ਘਟਨਾ ਵਿੱਚ 5 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਇਲਾਜ ਲਈ ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹਮਲੇ ਨਾਲ ਜੁੜੇ ਸਾਰੇ ਪਹਿਲੂਆਂ ਨੂੰ ਖੰਗਾਲਿਆ ਜਾ ਰਿਹਾ ਹੈ।
