“Emergency Meeting of Sikh Organizations on June 15 Over Beadbi Law”
“ਬੇਅਦਬੀ ਕਾਨੂੰਨ ‘ਤੇ 15 ਜੂਨ ਨੂੰ ਸਿੱਖ ਜਥੇਬੰਦੀਆਂ ਦੀ ਹੰਗਾਮੀ ਬੈਠਕ”

14 ਜੂਨ 2026, ਅੰਮ੍ਰਿਤਸਰ – ਸ੍ਰੀ ਗੁਰੂ ਗ੍ਰੰਥ ਸਾਹਿਬ ਜਾਗਤ ਜੋਤ ਸੁਰੱਖਿਆ ਐਕਟ 2026 ਦੀਆਂ ਇਤਰਾਜ਼ਯੋਗ ਮੱਦਾਂ ਨੂੰ ਲੈ ਕੇ ਸਿੱਖ ਜਥੇਬੰਦੀਆਂ ਦੀ ਇੱਕ ਅਹਿਮ ਹੰਗਾਮੀ ਬੈਠਕ 15 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੱਦੀ ਗਈ ਹੈ।
ਇਹ ਇਕੱਤਰਤਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਮੀਟਿੰਗ ਦੌਰਾਨ ਬੇਅਦਬੀ ਕਾਨੂੰਨ ਨਾਲ ਸਬੰਧਤ ਮੱਦਾਂ ਅਤੇ ਸਿੱਖ ਸੰਗਤਾਂ ਵੱਲੋਂ ਉਠਾਏ ਜਾ ਰਹੇ ਇਤਰਾਜ਼ਾਂ ‘ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਇਸ ਬੈਠਕ ਲਈ ਸਮੁੱਚੀਆਂ ਸਿੱਖ ਜਥੇਬੰਦੀਆਂ, ਨਿਹੰਗ ਸਿੰਘ ਜਥੇਬੰਦੀਆਂ, ਕਾਰ ਸੇਵਾ ਸੰਪਰਦਾਵਾਂ, ਟਕਸਾਲਾਂ, ਫੈਡਰੇਸ਼ਨਾਂ, ਸਿੱਖ ਵਿਦਵਾਨਾਂ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਸੱਦਾ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਇਸ ਮਹੱਤਵਪੂਰਨ ਮੀਟਿੰਗ ਵਿੱਚ ਐਕਟ ਦੀਆਂ ਵਿਵਾਦਤ ਧਾਰਾਵਾਂ ਸਬੰਧੀ ਸਾਂਝਾ ਮਤ ਬਣਾਉਣ ਅਤੇ ਅਗਲੀ ਰਣਨੀਤੀ ‘ਤੇ ਚਰਚਾ ਕੀਤੀ ਜਾਵੇਗੀ।
ਪੰਥਕ ਹਲਕਿਆਂ ਵਿੱਚ ਇਸ ਬੈਠਕ ਨੂੰ ਅਹਿਮ ਮੰਨਿਆ ਜਾ ਰਿਹਾ ਹੈ, ਕਿਉਂਕਿ ਕਾਨੂੰਨ ਨੂੰ ਲੈ ਕੇ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਵੱਲੋਂ ਲਗਾਤਾਰ ਚਿੰਤਾਵਾਂ ਜਤਾਈਆਂ ਜਾ ਰਹੀਆਂ ਹਨ।
