“Governor Gulab Chand Kataria Signs Beadbi Bill into Law”
“ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ ਵਿਰੋਧੀ ਬਿੱਲ ਉੱਤੇ ਦਸਤਖਤ ਕਰ ਦਿੱਤੇ”

19 ਅਪ੍ਰੈਲ 2026 ਚੰਡੀਗੜ੍ਹ – ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੋਧੀ ਬਿੱਲ ਉੱਤੇ ਦਸਤਖਤ ਕਰ ਦਿੱਤੇ ਹਨ। ਇਸ ਤੋਂ ਬਾਅਦ ਬਿੱਲ ਔਧਿਕਾਰਿਕ ਤੌਰ ਤੇ ਕਾਨੂੰਨ ਬਣ ਗਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੌਕੇ ਬਿਆਨ ਜਾਰੀ ਕਰਦਿਆਂ ਕਿਹਾ, “ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਵਿਧਾਨ ਸਭਾ ਵਿੱਚ ਪਾਸ ਕੀਤੇ ਬਿੱਲ ਉੱਤੇ ਦਸਤਖਤ ਕਰ ਦਿੱਤੇ ਹਨ। ਹੁਣ ਇਹ ਬਿੱਲ ਕਾਨੂੰਨ ਬਣ ਗਿਆ ਹੈ। ਮੇਰੇ ਵਰਗੇ ਨਿਮਾਣੇ ਵਿਅਕਤੀ ਵੱਲੋਂ ਇਸ ਸੇਵਾ ਨੂੰ ਲੈਣ ਲਈ ਵਾਹਿਗੁਰੂ ਜੀ ਦਾ ਅਰਬਾਂ ਗੁਣਾ ਧੰਨਵਾਦ”।
ਇਸ ਬਿੱਲ ਵਿਚ ਬੇਅਦਬੀ ਲਈ ਸਖ਼ਤ ਸਜ਼ਾਵਾਂ ਦਾ ਪ੍ਰਬੰਧ ਹੈ ਤੇ ਇਸ ਨਾਲ ਸਿੱਖ ਕੌਮ ਵਿਚ ਖੁਸ਼ੀ ਦੀ ਲਹਿਰ ਹੈ। ਭਗਵੰਤ ਮਾਨ ਨੇ ਇਸ ਨੂੰ ਆਪਣੀ ਤੇ ਆਪ ਸਰਕਾਰ ਦੀ ਵੱਡੀ ਉਪਲਬਧੀ ਦੱਸਿਆ ਹੈ। ਇਸ ਤੋਂ ਬਾਅਦ ਬਿੱਲ ਨੂੰ ਤੁਰੰਤ ਲਾਗੂ ਕਰਨ ਲਈ ਵੀ ਯਤਨ ਸ਼ੁਰੂ ਹੋ ਗਏ ਹਨ।
