ਸਾਂਬਾ ਦੇ ਕੋਲਪੁਰ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ: ਮੁਲਜ਼ਮ ਮਨਜੀਤ ਦਾ ਘਰ ਬੁਲਡੋਜ਼ਰ ਨਾਲ ਢਾਹਿਆ, ਜਥੇਦਾਰ ਗੜਗੱਜ ਦੀ ਪ੍ਰਸ਼ਾਸਨ ਨੂੰ ਚੇਤਾਵਨੀ

ਸਾਂਬਾ, 8 ਅਕਤੂਬਰ 2025: ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਦੇ ਪਿੰਡ ਕੋਲਪੁਰ ਵਿੱਚ ਰਾਤ ਨੂੰ ਵਾਪਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਘਟਨਾ ਨੇ ਸੰਗਤ ਵਿੱਚ ਭਾਰੀ ਰੋਸ ਪੈਦਾ ਕੀਤਾ ਹੈ। ਮੁਲਜ਼ਮ ਮਨਜੀਤ ਸਿੰਘ ਬਿੱਲਾ ਨੇ ਸੁਖਾਸਨ ਹਾਲ ਵਿੱਚ ਦਾਖਲ ਹੋ ਕੇ ਪੈਟਰੋਲ ਪਾ ਕੇ ਅੱਗ ਲਗਾਈ ਸੀ। ਸੰਗਤ ਨੇ ਰੋਸ ਵਿੱਚ ਮੁਲਜ਼ਮ ਦਾ ਘਰ ਬੁਲਡੋਜ਼ਰ ਨਾਲ ਢਾਹ ਦਿੱਤਾ ਹੈ।
ਗੁਰੂ ਘਰ ਅੰਦਰ ਸੰਗਤ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪ੍ਰਸ਼ਾਸਨ ਅਤੇ ਪੁਲਿਸ ਦੀ ਹਾਜ਼ਰੀ ਵਿੱਚ ਕਿਹਾ ਕਿ ਜੇ ਘਰ ਢਾਹਣ ਵਾਲੀ ਕਾਰਵਾਈ ਵਿੱਚ ਕਿਸੇ ਵੀ ਸਿੱਖ ਵਿਰੁੱਧ ਪੀਰੀ ਐੱਫਆਈਆਰ ਦਰਜ ਕੀਤੀ ਗਈ ਤਾਂ ਸਿੱਖ ਵਿਰੋਧ ਕਰਨਗੇ ਅਤੇ ਮੋਰਚਾ ਲਗਾਉਣਗੇ। ਉਹਨਾਂ ਨੇ ਕਿਹਾ ਕਿ ਸਿੱਖ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਬਰਦਾਸ਼ਤ ਨਹੀਂ ਕਰ ਸਕਦੇ।
ਪੁਲਿਸ ਨੇ ਮੁਲਜ਼ਮ ਵਿਰੁੱਧ ਬੇਅਦਬੀ ਅਧੀਨ ਕੇਸ ਦਰਜ ਕੀਤਾ ਹੈ ਅਤੇ ਜਾਂਚ ਜਾਰੀ ਹੈ। ਸੰਗਤ ਨੇ ਪ੍ਰਸ਼ਾਸਨ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਅਤੇ ਨਿਆਂ ਦੀ ਮੰਗ ਕੀਤੀ ਜਾ ਰਹੀ ਹੈ।

