CM Bhagwant Mann Openly Challenges Supremacy of Akal Takht
ਸ੍ਰੀ ਅਕਾਲ ਤਖ਼ਤ ਦੀ ਸਰਵਉੱਚਤਾ ਨੂੰ CM ਮਾਨ ਵੱਲੋਂ ਖੁੱਲ੍ਹੀ ਚੁਣੌਤੀ

09 ਮਈ 2026, ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ’ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਖੁੱਲ੍ਹੀ ਚੁਣੌਤੀ ਦੇ ਦਿੱਤੀ ਹੈ।
CM ਮਾਨ ਨੇ ਕਿਹਾ, “ਜਥੇਦਾਰ ਸਾਹਿਬ ਜਦੋਂ ਮਰਜ਼ੀ ਸੱਦ ਲੈਣ ਇਕੱਤਰਤਾ; 20 ਦਿਨਾਂ ਬਾਅਦ ਜਾਂ 25 ਦਿਨਾਂ ਬਾਅਦ, ਪਰ ਹੁਣ ਕਾਨੂੰਨ ਰੱਦ ਨਹੀਂ ਹੋਵੇਗਾ।”
ਇਹ ਬਿਆਨ ਉਸ ਵੇਲੇ ਆਇਆ ਹੈ ਜਦੋਂ ਜਥੇਦਾਰ ਗੜਗੱਜ ਨੇ ਸਰਕਾਰ ਨੂੰ ਐਕਟ ਵਿਚ ਸੋਧ ਲਈ 15 ਦਿਨਾਂ ਦਾ ਸਮਾਂ ਦਿੱਤਾ ਸੀ ਅਤੇ ਇਸ ਕਾਨੂੰਨ ਉੱਤੇ ਤਿੱਖਾ ਇਤਰਾਜ਼ ਜਤਾਇਆ ਸੀ।
ਇਸ ਬਿਆਨ ਨੇ ਪੰਜਾਬ ਵਿਚ ਰਾਜਨੀਤਿਕ ਤੇ ਧਾਰਮਿਕ ਗਲਿਆਰਿਆਂ ਵਿਚ ਤੀਖੀ ਚਰਚਾ ਛੇੜ ਦਿੱਤੀ ਹੈ ਅਤੇ ਆਪ ਸਰਕਾਰ ਤੇ ਅਕਾਲ ਤਖ਼ਤ ਵਿਚਾਲੇ ਟਕਰਾਅ ਵਧਦਾ ਨਜ਼ਰ ਆ ਰਿਹਾ ਹੈ।
