Bhai Ishar Singh Says: Will Not Accept Honor from Gargaj on June 6

ਭਾਈ ਈਸ਼ਰ ਸਿੰਘ ਨੇ ਕਿਹਾ: 6 ਜੂਨ ਨੂੰ ਗੜਗੱਜ ਤੋਂ ਸਨਮਾਨ ਨਹੀਂ ਲਵਾਂਗੇ

ਅੰਮ੍ਰਿਤਸਰ (2 ਜੂਨ, 2025):ਦਮਦਮੀ ਟਕਸਾਲ ਦੇ 14ਵੇਂ ਮੁਖੀ, 20ਵੀਂ ਦੇ ਮਹਾਨ ਜਰਨੈਲ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ ਜੀ ਨੇ ਕਿਹਾ ਉਹ 6 ਜੂਨ ਨੂੰ ਜਥੇਦਾਰ ਗੱੜਗਜ ਤੋਂ ਸਨਮਾਨ ਨਹੀਂ ਲੈਣਗੇ ।
ਦਮਦਮੀ ਟਕਸਾਲ ਦੇ ਚੌਦਵੇਂ ਮੁਖੀ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ ਅਤੇ ਭਾਈ ਇੰਦਰਜੀਤ ਸਿੰਘ ਨੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ.ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕੀਤੀ ਹੈ ਕਿ
“6 ਜੂਨ 1984 ਘੱਲੂਘਾਰੇ ਦੀ 41ਵੀਂ ਵਰ੍ਹੇਗੰਢ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋ ਰਹੇ ਸਮਾਗਮ ਮੌਕੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ਼ਹੀਦ ਪਰਿਵਾਰਾਂ ਦਾ ਸਨਮਾਨ ਕਰਨ ਤੋਂ ਰੋਕਿਆ ਜਾਵੇ। ਜੇਕਰ ਗੜਗੱਜ ਉਹਨਾਂ ਦਾ ਸਨਮਾਨ ਕਰਦੇ ਹਨ ਤਾਂ ਉਹ ਇਹ ਸਨਮਾਨ ਕਿਸੇ ਵੀ ਹਾਲਤ ਵਿੱਚ ਨਹੀਂ ਲੈਣਗੇ।”