Bhai Kulwant Singh Rauke’s health deteriorates; admitted to AIIMS Bathinda
ਭਾਈ ਕੁਲਵੰਤ ਸਿੰਘ ਰਾਉਕੇ ਦੀ ਸਿਹਤ ਖ਼ਰਾਬ, AIMS ਬਠਿੰਡਾ ਵਿਖੇ ਕਰਵਾਇਆ ਗਿਆ ਦਾਖ਼ਲ
ਬਠਿੰਡਾ (ਆਵਾਜ਼ਿ ਕੌਮ ਬਿਊਰੋ)- ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਭਾਈ ਕੁਲਵੰਤ ਸਿੰਘ ਰਾਉਕੇ, ਜੋ ਇਸ ਸਮੇਂ ਕੇਂਦਰੀ ਜੇਲ੍ਹ ਬਠਿੰਡਾ ਵਿੱਚ ਨਜ਼ਰਬੰਦ ਹਨ, ਪਿਛਲੇ ਕੁਝ ਦਿਨਾਂ ਤੋਂ ਸਿਹਤ ਸਬੰਧੀ ਸਮੱਸਿਆਵਾਂ ਨਾਲ ਜੂਝ ਰਹੇ ਹਨ। ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਇਲਾਜ ਲਈ AIMS ਹਸਪਤਾਲ ਬਠਿੰਡਾ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਭਾਈ ਕੁਲਵੰਤ ਸਿੰਘ ਰਾਉਕੇ ਦੀ ਸਿਹਤ ਨੂੰ ਲੈ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਸਾਥੀਆਂ ਅਤੇ ਸਮਰਥਕਾਂ ਵਿੱਚ ਚਿੰਤਾ ਪਾਈ ਜਾ ਰਹੀ ਹੈ। ਉਨ੍ਹਾਂ ਦੀ ਸਿਹਤਯਾਬੀ ਲਈ ਪੰਜਾਬ ਭਰ ਵਿੱਚ ਉਨ੍ਹਾਂ ਨਾਲ ਹਮਦਰਦੀ ਰੱਖਣ ਵਾਲੇ ਲੋਕਾਂ ਵੱਲੋਂ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ। ਭਾਈ ਰਾਉਕੇ ਲੰਮੇ ਸਮੇਂ ਤੋਂ ਪੰਜਾਬ ਨਾਲ ਜੁੜੇ ਮੁੱਦਿਆਂ ਅਤੇ ਪੰਜਾਬ ਦੀ ਸੇਵਾ ਲਈ ਸਰਗਰਮ ਰਹੇ ਹਨ। ਇਸ ਸਮੇਂ ਉਹ ਜੇਲ੍ਹ ਵਿੱਚ ਨਜ਼ਰਬੰਦ ਹਨ ਅਤੇ ਹਸਪਤਾਲ ਵਿੱਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਸਮੂਹ ਸੰਗਤਾਂ ਅਤੇ ਪੰਜਾਬ ਨਾਲ ਪਿਆਰ ਕਰਨ ਵਾਲੇ ਲੋਕਾਂ ਨੂੰ ਅਪੀਲ ਹੈ ਕਿ ਭਾਈ ਕੁਲਵੰਤ ਸਿੰਘ ਰਾਉਕੇ ਦੀ ਜਲਦ ਸਿਹਤਯਾਬੀ ਲਈ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕਰਨ ਕਿ ਸਤਿਗੁਰੂ ਉਨ੍ਹਾਂ ਨੂੰ ਤੰਦਰੁਸਤੀ, ਚੜ੍ਹਦੀ ਕਲਾ ਅਤੇ ਬਲ ਬਖ਼ਸ਼ਣ ਅਤੇ ਉਹ ਜਲਦ ਸਿਹਤਯਾਬ ਹੋ ਕੇ ਮੁੜ ਪੰਜਾਬ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾ ਸਕਣ।

