Big alert for these villages of Gurdaspur! Conditions worsen due to dam breach, administration on alert mode
ਗੁਰਦਾਸਪੁਰ ਦੇ ਇਨ੍ਹਾਂ ਪਿੰਡਾਂ ਲਈ ਵੱਡਾ ਅਲਰਟ! ਬੰਨ੍ਹ ਟੁੱਟਣ ਨਾਲ ਵਿਗੜੇ ਹਾਲਾਤ, ਅਲਰਟ ਮੋਡ ‘ਤੇ ਪ੍ਰਸ਼ਾਸਨ
ਗੁਰਦਾਸਪੁਰ (ਆਵਾਜ਼ਿ ਕੌਮ ਬਿਊਰੋ)-ਗੁਰਦਾਸਪੁਰ ਜ਼ਿਲ੍ਹੇ ‘ਚ ਭਾਰਤ-ਪਾਕਿਸਤਾਨ ਸਰਹੱਦ ’ਤੇ ਵਗਦੇ ਰਾਵੀ ਦਰਿਆ ‘ਚ ਪਾਣੀ ਦਾ ਪੱਧਰ ਵੱਧਣ ਕਾਰਨ ਗਾਹਲੜੀ ਹੈੱਡ ਦੇ ਸਾਹਮਣੇ ਧੁੱਸੀ ਬੰਨ੍ਹ ਟੁੱਟ ਗਿਆ। ਇਸ ਨਾਲ ਗਾਹਲੜੀ ਪਿੰਡ ਅਤੇ ਕੁੱਝ ਹੋਰ ਪਿੰਡ ਹੜ੍ਹ ਦੀ ਲਪੇਟ ‘ਚ ਆ ਗਏ। ਪਾਣੀ ਦੇ ਤੇਜ਼ ਵਹਾਅ ਕਾਰਨ ਲੋਕਾਂ ਨੂੰ ਪਤਾ ਵੀ ਨਹੀਂ ਲੱਗਾ ਕਿ ਪਾਣੀ ਕਦੋਂ ਪਿੰਡ ‘ਚ ਦਾਖ਼ਲ ਹੋ ਗਿਆ। ਖੇਤਾਂ ‘ਚ ਪਾਣੀ ਨਦੀ ਵਾਂਗ ਵਗ ਰਿਹਾ ਹੈ ਅਤੇ ਲੋਕ ਆਪਣਾ ਸਮਾਨ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਸੂਚਨਾ ਮਿਲਦੇ ਹੀ ਪੁਲਸ ਅਤੇ ਹੋਰ ਬਚਾਅ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਵੀ ਸਾਵਧਾਨੀ ਦੇ ਉਪਾਅ ਕਰਨੇ ਸ਼ੁਰੂ ਕਰ ਦਿੱਤੇ ਹਨ। ਉਧਰ ਕਿਸਾਨਾਂ ਦਾ ਇਹ ਵੀ ਕਹਿਣਾ ਹੈ ਕਿ ਪ੍ਰਸ਼ਾਸਨ ਅਤੇ ਸਰਕਾਰ ਦੀ ਨਾਲਾਇਕੀ ਕਾਰਨ ਇਹ ਸਭ ਕੁੱਝ ਹੋਇਆ ਹੈ। ਹਾਲਾਂਕਿ ਕਈ ਖੇਤਾਂ ‘ਚ ਪਾਣੀ ਵੜ ਜਾਣ ਕਾਰਨ ਕਿਸਾਨਾਂ ਨੂੰ ਕੁੱਝ ਨੁਕਸਾਨ ਵੀ ਝੱਲਣਾ ਪਿਆ ਪਰ ਸਮੇਂ ਸਿਰ ਗੇਟ ਖੋਲ੍ਹੇ ਜਾਣ ਨਾਲ ਹਾਲਾਤ ਹੋਰ ਗੰਭੀਰ ਹੋਣ ਤੋਂ ਬਚ ਗਏ। ਪ੍ਰਭਾਵਿਤ ਕਿਸਾਨਾਂ ਨੇ ਕਿਹਾ ਕਿ ਜੇਕਰ ਹੋਰ ਦੇਰ ਹੋ ਜਾਂਦੀ ਤਾਂ ਸੈਂਕੜੇ ਏਕੜ ਝੋਨੇ ਅਤੇ ਹੋਰ ਫ਼ਸਲਾਂ ਪਾਣੀ ਹੇਠ ਆ ਸਕਦੀਆਂ ਸਨ। ਉਨ੍ਹਾਂ ਨੇ ਸਿੰਚਾਈ ਵਿਭਾਗ ਦੀ ਤੁਰੰਤ ਕਾਰਵਾਈ ਦੀ ਸ਼ਲਾਘਾ ਕਰਦਿਆਂ ਮੰਗ ਕੀਤੀ ਕਿ ਭਵਿੱਖ ‘ਚ ਅਜਿਹੀਆਂ ਸਥਿਤੀਆਂ ਤੋਂ ਬਚਾਅ ਲਈ ਨਹਿਰੀ ਪ੍ਰਬੰਧਾਂ ਦੀ ਨਿਯਮਿਤ ਨਿਗਰਾਨੀ ਕੀਤੀ ਜਾਵੇ ਅਤੇ ਪਾਣੀ ਦੇ ਵਹਾਅ ਨੂੰ ਸਮੇਂ ਸਿਰ ਕੰਟਰੋਲ ਕੀਤਾ ਜਾਵੇ, ਤਾਂ ਜੋ ਕਿਸਾਨਾਂ ਨੂੰ ਨੁਕਸਾਨ ਨਾ ਝੱਲਣਾ ਪਵੇ। ਉਧਰ ਇਲਾਕਾ ਵਾਸੀ ਦਾ ਇਹ ਕਹਿਣਾ ਹੈ ਕਿ ਜਦੋਂ ਹੜ੍ਹਾਂ ਦੇ ਪ੍ਰਬੰਧਾਂ ਨੂੰ ਲੈ ਕੇ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਕਈ ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਫਿਰ ਵੀ ਕਈ ਤਰ੍ਹਾਂ ਦੀਆਂ ਨਕਾਮੀਆਂ ਹੋਣ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਝੱਲਣ ਲਈ ਮਜਬੂਰ ਹੋਣਾ ਪੈਂਦਾ ਹੈ ਸਮੂਹ ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਕੋਲੋਂ ਮੰਗ ਕੀਤੀ ਹੈ ਕਿ ਇਸ ਸਰਹੱਦੀ ਖੇਤਰ ਅੰਦਰ ਰਾਵੀ ਦਰਿਆ ਦੀ ਮਾਰ ਹੇਠਾਂ ਆਉਣ ਵਾਲੇ ਇਲਾਕੇ ਵੱਲ ਪੂਰੀ ਤਰਾਂ ਨਾਲ ਧਿਆਨ ਦੇਣਾ ਚਾਹੀਦਾ ਹੈ। ਅਤੇ ਜੋ ਤੁਸੀਂ ਬੰਨ੍ਹ ਕਮਜ਼ੋਰ ਹਨ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ ਤਾਂ ਕਿ ਲੋਕਾਂ ਦਾ ਭਾਰੀ ਨੁਕਸਾਨ ਹੋਣ ਤੋਂ ਬਚਾ ਹੋ ਸਕੇ।

