Big News for Indians in Canada: 33,000 Work Permit Holders to Get Permanent Residency

Big News for Indians in Canada: 33,000 Work Permit Holders to Get Permanent Residency

ਕੈਨੇਡਾ ਵਿੱਚ ਰਹਿ ਰਹੇ ਭਾਰਤੀਆਂ ਲਈ ਵੱਡੀ ਖ਼ਬਰ: 33,000 ਵਰਕ ਪਰਮਿਟ ਧਾਰਕਾਂ ਨੂੰ ਪੱਕਾ ਕੀਤਾ ਜਾਵੇਗਾ

07 ਮਾਰਚ 2026, ਓਟਾਵਾ – ਕੈਨੇਡਾ ਦੀ ਇਮੀਗ੍ਰੇਸ਼ਨ ਮੰਤਰੀ ਲੀਨਾ ਡਿਆਬ ਨੇ ਅੱਜ ਵੱਡਾ ਐਲਾਨ ਕੀਤਾ ਹੈ ਕਿ ਹੁਨਰਮੰਦ ਕਾਮਿਆਂ ਨੂੰ ਲਾਭ ਦਿੰਦੇ ਹੋਏ 33,000 ਵਰਕ ਪਰਮਿਟ ਧਾਰਕਾਂ ਨੂੰ ਪੱਕੀ ਰਿਹਾਇਸ਼ (Permanent Residency) ਦਿੱਤੀ ਜਾਵੇਗੀ। ਇਹ ਯੋਜਨਾ ਖਾਸ ਤੌਰ ‘ਤੇ ਉਨ੍ਹਾਂ ਵਿਦੇਸ਼ੀ ਕਾਮਿਆਂ ਲਈ ਲਿਆਂਦੀ ਗਈ ਹੈ ਜੋ ਕੈਨੇਡਾ ਵਿੱਚ ਕੰਮ ਕਰ ਰਹੇ ਹਨ ਅਤੇ ਲੰਬੇ ਸਮੇਂ ਤੋਂ ਪੱਕੀ ਰਿਹਾਇਸ਼ ਦੀ ਉਡੀਕ ਕਰ ਰਹੇ ਹਨ। ਇਸ ਐਲਾਨ ਨਾਲ ਕੈਨੇਡਾ ਵਿੱਚ ਰਹਿ ਰਹੇ ਭਾਰਤੀਆਂ ਲਈ ਇਹ ਸਭ ਤੋਂ ਵੱਡੀ ਰਾਹਤ ਵਾਲੀ ਖ਼ਬਰ ਹੈ ਕਿਉਂਕਿ ਭਾਰਤੀ ਵਰਕ ਪਰਮਿਟ ਧਾਰਕਾਂ ਦੀ ਗਿਣਤੀ ਸਭ ਤੋਂ ਵੱਧ ਹੈ।

ਮੰਤਰੀ ਲੀਨਾ ਡਿਆਬ ਨੇ ਕਿਹਾ ਕਿ ਇਹ ਫੈਸਲਾ ਕੈਨੇਡਾ ਦੀ ਅਰਥਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਹੁਨਰਮੰਦ ਵਰਕਰਾਂ ਨੂੰ ਰੱਖਣ ਲਈ ਲਿਆ ਗਿਆ ਹੈ। ਇਸ ਯੋਜਨਾ ਤਹਿਤ ਉਹ ਵਰਕ ਪਰਮਿਟ ਧਾਰਕ ਜੋ ਕੈਨੇਡਾ ਵਿੱਚ ਨੌਕਰੀ ਕਰ ਰਹੇ ਹਨ ਅਤੇ ਲੰਬੇ ਸਮੇਂ ਤੋਂ ਯੋਗਦਾਨ ਪਾ ਰਹੇ ਹਨ, ਉਨ੍ਹਾਂ ਨੂੰ ਪ੍ਰਾਇਰਿਟੀ ਨਾਲ PR ਦਿੱਤਾ ਜਾਵੇਗਾ। ਇਸ ਨਾਲ ਭਾਰਤੀ ਪ੍ਰਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਸੋਸ਼ਲ ਮੀਡੀਆ ‘ਤੇ ਇਸ ਐਲਾਨ ਨੂੰ ਬਹੁਤ ਸਰਾਹਿਆ ਜਾ ਰਿਹਾ ਹੈ।

ਇਸ ਤੋਂ ਪਹਿਲਾਂ ਕੈਨੇਡਾ ਨੇ ਵਰਕ ਪਰਮਿਟ ਧਾਰਕਾਂ ਲਈ ਕਈ ਪ੍ਰੋਗਰਾਮ ਲਾਂਚ ਕੀਤੇ ਸਨ ਪਰ ਇਹ 33,000 ਦੀ ਗਿਣਤੀ ਵਿੱਚ PR ਦਾ ਐਲਾਨ ਬਹੁਤ ਵੱਡਾ ਕਦਮ ਮੰਨਿਆ ਜਾ ਰਿਹਾ ਹੈ। ਇਮੀਗ੍ਰੇਸ਼ਨ ਮੰਤਰਾਲੇ ਵੱਲੋਂ ਜਲਦੀ ਹੀ ਇਸ ਯੋਜਨਾ ਲਈ ਅਰਜ਼ੀਆਂ ਦਾ ਪ੍ਰੋਸੈੱਸ ਸ਼ੁਰੂ ਕਰਨ ਦੀ ਉਮੀਦ ਹੈ।