ਬਿਕਰਮ ਮਜੀਠੀਆ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ, 14 ਦਿਨਾਂ ਨਿਆਂਇਕ ਰਿਮਾਂਡ ’ਤੇ ਭੇਜਿਆ, ਬੈਰਕ ਤਬਦੀਲੀ ’ਤੇ ਸੁਣਵਾਈ 6 ਅਗਸਤ ਨੂੰ

ਚੰਡੀਗੜ੍ਹ, 2 ਅਗਸਤ 2025 ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਹਾਈ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਂਇਕ ਰਿਮਾਂਡ ’ਤੇ ਭੇਜ ਦਿੱਤਾ ਹੈ, ਜਦਕਿ ਬੈਰਕ ਤਬਦੀਲੀ ਸਬੰਧੀ ਅਰਜ਼ੀ ’ਤੇ ਅਗਲੀ ਸੁਣਵਾਈ 6 ਅਗਸਤ ਨੂੰ ਹੋਵੇਗੀ। ਇਹ ਫੈਸਲਾ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਦੌਰਾਨ ਸੁਣਾਇਆ ਗਿਆ।
ਬਿਕਰਮ ਮਜੀਠੀਆ ਦੀ ਗ੍ਰਿਫਤਾਰੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਹੋਈ ਸੀ, ਜਿਸ ’ਤੇ ਸਿਆਸੀ ਗਲੋਬਲ ਵੀ ਗਰਮਾਇਆ ਹੋਇਆ ਹੈ। ਉਨ੍ਹਾਂ ਦੀ ਪਾਰਟੀ ਅਤੇ ਸਮਰਥਕਾਂ ਨੇ ਇਸ ਕਦਮ ਨੂੰ ਰਾਜਨੀਤਿਕ ਬਦਲਾ ਲੈਣ ਦੀ ਕੋਸ਼ਿਸ਼ ਦੱਸਿਆ ਹੈ।