Brazen lawlessness! Fearless attackers barged into a home in Jammu and killed a man
ਗੁੰਡਾਗਰਦੀ ਦਾ ਨੰਗਾ ਨਾਚ ! ਜੰਮੂ ‘ਚ ਬੇਖ਼ੌਫ਼ ਹਮਲਾਵਰਾਂ ਨੇ ਘਰ ‘ਚ ਵੜ ਕੇ ਮਾਰ ‘ਤਾ ਬੰਦਾ
Jammu, (ਆਵਾਜ਼ਿ ਕੌਮ ਬਿਊਰੋ)-ਵੀਰਵਾਰ ਨੂੰ ਇੱਕ ਅਣਪਛਾਤੇ ਹਮਲਾਵਰ ਨੇ ਜੰਮੂ ਵਿੱਚ ਇੱਕ ਘਰ ਵਿੱਚ ਦਾਖਲ ਹੋ ਕੇ ਇੱਕ 35 ਸਾਲਾ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ ਜੰਮੂ ਸ਼ਹਿਰ ਦੀ ਰੇਸ਼ਮਘਰ ਕਾਲੋਨੀ ਦੇ ਰਹਿਣ ਵਾਲੇ ਇੱਕ ਅਖ਼ਬਾਰ ਵਿਕਰੇਤਾ ਦੀਪਕ ਸ਼ਰਮਾ ਵਜੋਂ ਹੋਈ ਹੈ। ਦੀਪਕ ਦੇ ਰਿਸ਼ਤੇਦਾਰਾਂ ਨੇ ਦਾਅਵਾ ਕੀਤਾ ਕਿ ਇੱਕ ਅਣਪਛਾਤਾ ਹਮਲਾਵਰ ਦੁਪਹਿਰ ਦੇ ਕਰੀਬ ਘਰ ਵਿੱਚ ਦਾਖਲ ਹੋਇਆ ਤੇ ਸ਼ਰਮਾ ਦੇ ਮੱਥੇ ਵਿੱਚ ਗੋਲੀ ਮਾਰ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇੱਕ ਪੁਲਸ ਟੀਮ ਮੌਕੇ ‘ਤੇ ਪਹੁੰਚ ਗਈ ਹੈ ਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਲਿਜਾਇਆ ਗਿਆ ਹੈ।

