ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਹੜ੍ਹ ਪੀੜਤ ਲੋਕਾਂ ਦੇ ਵੇਰਵੇ ਕੀਤੇ ਸਾਂਝੇ, ਫ਼ਾਜ਼ਿਲਕਾ ਦੇ 30 ਪਿੰਡ ਹੋਏ ਪ੍ਰਭਾਵਤ, 123 ਕਿ.ਮੀ. ਸੜਕਾਂ ਨੂੰ ਨੁਕਸਾਨ

ਫ਼ਾਜ਼ਿਲਕਾ, 6 ਸਤੰਬਰ 2025 ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਹੜ੍ਹਾਂ ਕਾਰਨ ਪ੍ਰਭਾਵਿਤ ਫ਼ਾਜ਼ਿਲਕਾ ਜ਼ਿਲ੍ਹੇ ਦੇ ਲੋਕਾਂ ਦੇ ਵੇਰਵੇ ਸਾਂਝੇ ਕੀਤੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 30 ਪਿੰਡ ਪ੍ਰਭਾਵਤ ਹੋਏ ਹਨ, ਜਿੱਥੇ 22,652 ਲੋਕਾਂ ਨੂੰ ਨੁਕਸਾਨ ਪਹੁੰਚਿਆ ਹੈ। ਇਸ ਤੋਂ ਇਲਾਵਾ, ਜਲਾਲਾਬਾਦ ਵਿੱਚ 2,278 ਲੋਕ ਵੀ ਹੜ੍ਹਾਂ ਦੀ ਮਾਰ ਝੱਲ ਰਹੇ ਹਨ। ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਫ਼ਾਜ਼ਿਲਕਾ ਦੀਆਂ 123 ਕਿਲੋਮੀਟਰ ਲੰਬੀਆਂ ਸੜਕਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ।
ਮੰਤਰੀ ਨੇ ਕਿਹਾ ਕਿ ਸਰਕਾਰ ਹੜ੍ਹ ਪੀੜਤਾਂ ਨੂੰ ਰਾਹਤ ਪਹੁੰਚਾਉਣ ਲਈ ਸਰਗਰਮ ਹੈ ਅਤੇ ਰਾਹਤ ਕੈਂਪਾਂ ਰਾਹੀਂ ਜ਼ਰੂਰੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਨੇ ਸੰਗਤਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਵੀ ਅੱਗੇ ਆਉਣ ਦੀ ਅਪੀਲ ਕੀਤੀ। ਹੜ੍ਹਾਂ ਕਾਰਨ ਫ਼ਾਜ਼ਿਲਕਾ ਵਿੱਚ ਫਸਲਾਂ ਅਤੇ ਢਾਂਚਿਆਂ ਨੂੰ ਵੀ ਵੱਡਾ ਝਟਕਾ ਲੱਗਾ ਹੈ।

