“Carmel Convent Tree Fall Tragedy: High Court Orders Chandigarh Administration to Pay ₹1.5 Crore Compensation”
“ਕਾਰਮਲ ਕਾਨਵੈਂਟ ਦਰੱਖਤ ਹਾਦਸਾ: ਹਾਈ ਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ 1.5 ਕਰੋੜ ਰੁਪਏ ਮੁਆਵਜ਼ਾ ਦੇਣ ਦੇ ਹੁਕਮ”

26 ਮਾਰਚ 2026 ਚੰਡੀਗੜ੍ਹ – ਸੈਕਟਰ 9 ਚੰਡੀਗੜ੍ਹ ਵਿਖੇ 9 ਸਤੰਬਰ 2022 ਨੂੰ ਵਾਪਰੇ ਦਰਦਨਾਕ ਹਾਦਸੇ ਵਿੱਚ ਕਾਰਮਲ ਕਾਨਵੈਂਟ ਸਕੂਲ ਦੇ ਇੱਕ ਵੱਡੇ ਦਰੱਖਤ ਦੇ ਡਿੱਗਣ ਨਾਲ 16 ਸਾਲਾ ਵਿਦਿਆਰਥਣ ਹੀਰਾਕਸ਼ੀ ਦੀ ਮੌਤ ਹੋ ਗਈ ਸੀ ਅਤੇ ਇੱਕ ਹੋਰ ਵਿਦਿਆਰਥਣ ਗੰਭੀਰ ਜ਼ਖਮੀ ਹੋਈ ਸੀ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਮਾਮਲੇ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਨੂੰ ਸਖ਼ਤ ਫੈਸਲਾ ਸੁਣਾਉਂਦਿਆਂ ਦੋ ਹਫ਼ਤਿਆਂ ਦੇ ਅੰਦਰ ਪੀੜਤ ਪਰਿਵਾਰ ਨੂੰ 1.5 ਕਰੋੜ ਰੁਪਏ ਦਾ ਮੁਆਵਜ਼ਾ ਦੇਣ ਦੇ ਹੁਕਮ ਜਾਰੀ ਕੀਤੇ ਹਨ। ਅਦਾਲਤ ਨੇ ਇਸ ਹਾਦਸੇ ਨੂੰ ਪ੍ਰਸ਼ਾਸਨ ਅਤੇ ਸਕੂਲ ਪ੍ਰਬੰਧਨ ਦੀ ਲਾਪਰਵਾਹੀ ਨਾਲ ਜੋੜਿਆ ਅਤੇ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਵਿੱਚ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।
ਹਾਈ ਕੋਰਟ ਨੇ ਇਹ ਵੀ ਤਾਕੀਦ ਕੀਤੀ ਹੈ ਕਿ ਚੰਡੀਗੜ੍ਹ ਵਿੱਚ ਸਾਰੇ ਸਕੂਲਾਂ ਅਤੇ ਜਨਤਕ ਥਾਵਾਂ ‘ਤੇ ਖਤਰਨਾਕ ਦਰੱਖਤਾਂ ਦੀ ਜਾਂਚ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਤੁਰੰਤ ਹਟਾਇਆ ਜਾਵੇ ਤਾਂ ਜੋ ਅਜਿਹੀਆਂ ਘਟਨਾਵਾਂ ਦੀ ਪੁਨਰਾਵਰੱਤੀ ਨਾ ਹੋਵੇ।
ਇਸ ਹਾਦਸੇ ਤੋਂ ਬਾਅਦ ਪਰਿਵਾਰ ਲੰਬੇ ਸਮੇਂ ਤੋਂ ਨਿਆਂ ਲਈ ਲੜ ਰਿਹਾ ਸੀ ਅਤੇ ਅਖੀਰਕਾਰ ਹਾਈ ਕੋਰਟ ਨੇ ਉਨ੍ਹਾਂ ਨੂੰ ਰਾਹਤ ਦਿੱਤੀ ਹੈ।
