Case of Parwinder Singh Jhota’s murder reaches High Court; major demand placed before the court
ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਮਾਮਲਾ ਪੁੱਜਾ ਹਾਈਕੋਰਟ, ਅਦਾਲਤ ਨੂੰ ਕੀਤੀ ਗਈ ਵੱਡੀ ਮੰਗ
ਚੰਡੀਗੜ੍ਹ/ਮਾਨਸਾ (ਆਵਾਜ਼ਿ ਕੌਮ ਬਿਊਰੋ)- ਮਾਨਸਾ ‘ਚ ਨਸ਼ਾ ਵਿਰੋਧੀ ਕੁਰਕੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਹੁੰਚ ਗਿਆ ਹੈ। ਇਸ ਕਤਲਕਾਂਡ ਮਾਮਲੇ ‘ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਅਦਾਲਤ ‘ਚ ਇਕ ਜਨਹਿੱਤ ਪਟੀਸ਼ਨ (ਪੀ. ਆਈ. ਐੱਲ.) ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ ‘ਚ ਮੰਗ ਕੀਤੀ ਗਈ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਸੀ. ਬੀ. ਆਈ. ਤੋਂ ਕਰਵਾਈ ਜਾਵੇ। ਦੱਸ ਦੇਈਏ ਕਿ ਇਸ ਕਤਲਕਾਂਡ ਨੂੰ ਲੈ ਕੇ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਪੁਲਸ ਨੇ ਮਾਮਲੇ ਸਬੰਧੀ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਦੀ ਪਤਨੀ ਸਣੇ ਜਿੱਥੇ 2 ਲੋਕਾਂ ਨੂੰ ਨਾਮਜ਼ਦ ਕੀਤਾ ਹੈ, ਉੱਥੇ ਹੀ ਮਾਨਸਾ ਦੇ ਥਾਣਾ ਸਿਟੀ-2 ਦੀ ਐੱਸ. ਐੱਚ. ਓ. ਬੇਅੰਤ ਕੌਰ ਨੂੰ ਸਸਪੈਂਡ ਕੀਤਾ ਗਿਆ ਹੈ।

