ਮਹਾਰਾਸ਼ਟਰ ਸਰਕਾਰ ਦਾ ਹਜੂਰ ਸਾਹਿਬ ਐਕਟ ‘ਚ ਮਨਮਰਜ਼ੀ ਨਾਲ ਸੋਧ ਕਰਨਾ ਸਿੱਖਾਂ ਦੇ ਧਾਰਮਿਕ ਮਾਮਲਿਆਂ ‘ਚ ਸਿੱਧਾ ਦਖ਼ਲ: ਬੀਬੀ ਰਣਜੀਤ ਕੌਰ
ਨਵੀਂ ਦਿੱਲੀ 8 ਫਰਵਰੀ (ਮਨਪ੍ਰੀਤ ਸਿੰਘ ਖਾਲਸਾ): ਦੇਸ਼ ਅੰਦਰ ਜਾਣਬੁਝ ਕੇ ਸਿੱਖ ਪੰਥ ਨੂੰ ਬੇਗਾਨਿਗੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ। ਇਸੇ ਕੜੀ ਵਿਚ ਮਹਾਰਾਸ਼ਟਰ ਦੀ ਸ਼ਿੰਦੇ ਸਰਕਾਰ ਵਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਐਕਟ 1956 ਨਾਲ ਛੇੜਛਾੜ ਕਰਨ ਅਤੇ ਬੋਰਡ ਵਿਚ ਸਿੱਖ ਸੰਸਥਾਵਾਂ ਦੇ ਨਾਮਜ਼ਦ ਮੈਂਬਰਾਂ ਦੀ ਗਿਣਤੀ ਘਟਾ ਕੇ ਸਰਕਾਰ ਵਲੋਂ ਨਾਮਜ਼ਦ…

