Centre provides security to the families of Parvinder Jhota and Gulzar Singh
ਪਰਵਿੰਦਰ ਝੋਟਾ ਤੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਕੇਂਦਰ ਨੇ ਦਿੱਤੀ ਸੁਰੱਖਿਆ
ਮਾਨਸਾ (ਆਵਾਜ਼ਿ ਕੌਮ ਬਿਊਰੋ)-ਕੇਂਦਰ ਸਰਕਾਰ ਨੇ ਵੱਡਾ ਕਦਮ ਚੁੱਕਦਿਆਂ ਮਰਹੂਮ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਅਤੇ ਤੂਰ ਵਣਜਾਰਾ ਦੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਸੀ. ਆਰ. ਪੀ. ਐੱਫ. ਦੀ ਸੁਰੱਖਿਆ ਦੇ ਦਿੱਤੀ ਹੈ। ਇਸ ਸੁਰੱਖਿਆ ਅਮਿਤ ਸ਼ਾਹ ਦੀ ਫੇਰੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਦਰਅਸਲ ਅਜੇ ਕੁਝ ਦਿਨ ਪਹਿਲਾਂ ਕੇਂਦਰੀ ਮੰਤਰੀ ਅਮਿਤ ਸ਼ਾਹ ਮਰਹੂਮ ਪਰਵਿੰਦਰ ਸਿੰਘ ਝੋਟਾ ਅਤੇ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਗਏ ਸਨ। ਉਨ੍ਹਾਂ ਨੇ ਪਰਿਵਾਰਾਂ ਨੂੰ ਇਨਸਾਫ ਦਵਾਉਣ ਅਤੇ ਉਨ੍ਹਾਂ ਦੀ ਸੁਰੱਖਿਆ ਦਾ ਭਰੋਸਾ ਦਿੱਤਾ ਸੀ। ਸ਼ਾਹ ਦੇ ਦੌਰੇ ਤੋਂ ਤੁਰੰਤ ਬਾਅਦ ਹੀ ਸੀ. ਬੀ. ਆਈ. ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਅਤੇ ਹੁਣ ਦੋਵਾਂ ਪਰਿਵਾਰਾਂ ਨੂੰ ਕੇਂਦਰ ਵੱਲੋਂ ਸੁਰੱਖਿਆ ਵੀ ਮੁਹੱਈਆ ਕਰਵਾ ਦਿੱਤੀ ਗਈ ਹੈ।

