Passport Must Be Submitted for Indian Citizenship Applications
ਭਾਰਤੀ ਨਾਗਰਿਕਤਾ ਲਈ ਅਰਜੀ ਵਾਲਿਆਂ ਨੂੰ ਪਾਸਪੋਰਟ ਜਮ੍ਹਾਂ ਕਰਵਾਉਣਾ ਪਵੇਗਾ

19 ਮਈ 2026, ਨਵੀਂ ਦਿੱਲੀ – Ministry of Home Affairs ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਹੁਣ ਭਾਰਤੀ ਨਾਗਰਿਕਤਾ ਲਈ ਅਰਜ਼ੀ ਦੇਣ ਵਾਲੇ ਪਾਕਿਸਤਾਨ, ਅਫਗਾਨਿਸਤਾਨ ਅਤੇ ਬੰਗਲਾਦੇਸ਼ ਦੇ ਨਾਗਰਿਕਾਂ ਨੂੰ ਆਪਣੇ ਪਾਸਪੋਰਟ ਜਮ੍ਹਾਂ ਕਰਵਾਉਣੇ ਲਾਜ਼ਮੀ ਹੋਣਗੇ।
ਗ੍ਰਹਿ ਮੰਤਰਾਲੇ ਨੇ ਨਾਗਰਿਕਤਾ ਨਿਯਮ 2009 ਵਿੱਚ ਸੋਧ ਕਰਦਿਆਂ ਇੱਕ ਨਵੀਂ ਧਾਰਾ ਸ਼ਾਮਲ ਕੀਤੀ ਹੈ।
ਸਰਕਾਰ ਦਾ ਕਹਿਣਾ ਹੈ ਕਿ ਇਸ ਕਦਮ ਨਾਲ ਨਾਗਰਿਕਤਾ ਪ੍ਰਕਿਰਿਆ ਵਿੱਚ ਹੋਰ ਪਾਰਦਰਸ਼ਤਾ ਅਤੇ ਪਛਾਣ ਦੀ ਪੁਸ਼ਟੀ ਯਕੀਨੀ ਬਣਾਈ ਜਾਵੇਗੀ।
ਨਵੇਂ ਨਿਯਮਾਂ ਦੇ ਲਾਗੂ ਹੋਣ ਤੋਂ ਬਾਅਦ ਹੁਣ ਸੰਬੰਧਿਤ ਦੇਸ਼ਾਂ ਤੋਂ ਭਾਰਤੀ ਨਾਗਰਿਕਤਾ ਲਈ ਅਰਜ਼ੀ ਦੇਣ ਵਾਲਿਆਂ ਨੂੰ ਆਪਣੇ ਮੂਲ ਪਾਸਪੋਰਟ ਜਮ੍ਹਾਂ ਕਰਵਾਉਣੇ ਪੈਣਗੇ।
ਇਸ ਫੈਸਲੇ ਨੂੰ ਲੈ ਕੇ ਕਾਨੂੰਨੀ ਅਤੇ ਰਾਜਨੀਤਿਕ ਹਲਕਿਆਂ ਵਿੱਚ ਚਰਚਾ ਜਾਰੀ ਹੈ।
