CJP leaders Ashutosh Ranka and Saurav Das’s custody extended; they will remain in jail for 2 more days
CJP ਆਗੂ ਆਸ਼ੂਤੋਸ਼ ਰਾਂਕਾ ਤੇ ਸੌਰਵ ਦਾਸ ਦੀ ਵਧੀ ਹਿਰਾਸਤ, 2 ਦਿਨ ਹੋਰ ਜੇਲ੍ਹ ‘ਚ ਰਹਿਣਗੇ
ਨਵੀਂ ਦਿੱਲੀ, (ਆਵਾਜ਼ਿ ਕੌਮ ਬਿਊਰੋ)-ਕਾਕਰੋਚ ਜਨਤਾ ਪਾਰਟੀ (ਸੀ. ਜੇ. ਪੀ.) ਦੇ ਬੁਲਾਰੇ ਸੌਰਭ ਦਾਸ ਅਤੇ ਦੂਜੇ ਆਗੂ ਆਸ਼ੂਤੋਸ਼ ਰਾਂਕਾ ਅਜੇ ਜੇਲ ਵਿਚ ਹੀ ਰਹਿਣਗੇ। ਦੁਸਹਿਰੇ ’ਤੇ ਅਦਾਲਤ ਨੇ ਉਨ੍ਹਾਂ ਨੂੰ ਵੱਡਾ ਝਟਕਾ ਦਿੱਤਾ ਹੈ ਅਤੇ ਉਨ੍ਹਾਂ ਦੀ ਨਿਆਇਕ ਹਿਰਾਸਤ ਦੋ ਦਿਨਾਂ ਲਈ ਵਧਾ ਦਿੱਤੀ ਹੈ। ਅਧਿਕਾਰੀਆਂ ਅਨੁਸਾਰ, ਵਿਸ਼ੇਸ਼ ਕਾਰਜਕਾਰੀ ਮੈਜਿਸਟ੍ਰੇਟ ਨੇ ਸੀ. ਜੇ. ਪੀ. ਆਗੂਆਂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਦੀ ਨਿਆਇਕ ਹਿਰਾਸਤ 2 ਦਿਨਾਂ ਲਈ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ 14 ਅਕਤੂਬਰ ਨੂੰ ਉਨ੍ਹਾਂ ਨੂੰ 5 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜਿਆ ਗਿਆ ਸੀ। ਉਨ੍ਹਾਂ ਨੂੰ ਦਿੱਲੀ ਦੇ ਜੰਤਰ-ਮੰਤਰ ਦਾ ਅਧਿਕਾਰਤ ਵਿਰੋਧ ਸਥਾਨ ਹੋਣ ਦਾ ਦਰਜਾ ਖ਼ਤਮ ਹੋਣ ਤੋਂ ਬਾਅਦ ਉੱਥੋਂ ਦੇ ਬੰਦ ਗੇਟਾਂ ਨੂੰ ਟੱਪ ਕੇ ਅੰਦਰ ਵੜਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।

