CM ਭਗਵੰਤ ਮਾਨ ਨੂੰ ਫੋਰਟਿਸ ਹਸਪਤਾਲ ‘ਚ ਕਰਵਾਇਆ ਜਾ ਰਿਹਾ ਦਾਖਲ, ਲਗਾਤਾਰ 2 ਦਿਨਾਂ ਤੋਂ ਸਿਹਤ ‘ਚ ਸੁਧਾਰ ਨਹੀਂ

ਮੋਹਾਲੀ, 5 ਸਤੰਬਰ 2025 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿੱਚ ਲਗਾਤਾਰ ਦੋ ਦਿਨਾਂ ਤੋਂ ਸੁਧਾਰ ਨਹੀਂ ਹੋ ਰਿਹਾ ਹੈ, ਜਿਸ ਕਾਰਨ ਉਨ੍ਹਾਂ ਨੂੰ ਅੱਜ ਫੋਰਟਿਸ ਹਸਪਤਾਲ, ਮੋਹਾਲੀ ‘ਚ ਦਾਖਲ ਕਰਵਾਇਆ ਗਿਆ ਹੈ। ਡਾਕਟਰਾਂ ਨੇ ਉਨ੍ਹਾਂ ਦੀ ਸਿਹਤ ਵਿਗੜਨ ‘ਤੇ ਹਸਪਤਾਲ ‘ਚ ਇਲਾਜ ਦੀ ਸਲਾਹ ਦਿੱਤੀ ਹੈ। ਮੁੱਖ ਮੰਤਰੀ ਨੂੰ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਅਤੇ ਸੁਰੱਖਿਅਤ ਟੀਮ ਨਾਲ ਹਸਪਤਾਲ ਲਿਜਾਇਆ ਗਿਆ।
ਜਾਣਕਾਰੀ ਮੁਤਾਬਿਕ, CM ਮਾਨ ਦੀ ਸਿਹਤ ਵਿੱਚ ਅਚਾਨਕ ਗੰਭੀਰ ਕਮੀ ਆਉਣ ਕਾਰਨ ਇਹ ਕਦਮ ਚੁੱਕਿਆ ਗਿਆ। ਉਹ ਗत ਕੁਝ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ, ਜਿਸ ਕਾਰਨ ਅੱਜ ਦੀ ਕੈਬਨਿਟ ਮੀਟਿੰਗ ਵੀ ਰੱਦ ਕਰ ਦਿੱਤੀ ਗਈ ਸੀ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਵਿੱਚ ਵੀ ਸ਼ਾਮਲ ਨਹੀਂ ਹੋ ਸਕੇ। ਹਸਪਤਾਲ ਪ੍ਰਸ਼ਾਸਨ ਨੇ ਅਜੇ ਤੱਕ CM ਦੀ ਸਿਹਤ ਸਬੰਧੀ ਵਿਸਥਾਰ ਜਾਰੀ ਨਹੀਂ ਕੀਤਾ