CM Bhagwant Mann Meets 10-Year-Old Shrawan Singh from Ferozepur Honoured with National Child Award
ਸੀ.ਐੱਮ. ਭਗਵੰਤ ਮਾਨ ਨੇ ਰਾਸ਼ਟਰੀ ਬਾਲ ਪੁਰਸਕਾਰ ਨਾਲ ਸਨਮਾਨਿਤ ਫਿਰੋਜ਼ਪੁਰ ਦੇ 10 ਸਾਲਾ ਸ਼੍ਰਵਣ ਸਿੰਘ ਨਾਲ ਕੀਤੀ ਮੁਲਾਕਾਤ

31 ਦਸੰਬਰ 2025, ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿਧਾਨ ਸਭਾ ਵਿਖੇ ਜ਼ਿਲ੍ਹਾ ਫਿਰੋਜ਼ਪੁਰ ਦੇ ਵਸਨੀਕ 10 ਸਾਲਾ ਸ਼੍ਰਵਣ ਸਿੰਘ ਨਾਲ ਮੁਲਾਕਾਤ ਕੀਤੀ। ਸ਼੍ਰਵਣ ਨੂੰ ਮਾਣਯੋਗ ਰਾਸ਼ਟਰਪਤੀ ਵੱਲੋਂ ‘ਰਾਸ਼ਟਰੀ ਬਾਲ ਪੁਰਸਕਾਰ’ ਨਾਲ ਸਨਮਾਨਿਤ ਕੀਤਾ ਗਿਆ ਸੀ।
ਮੁੱਖ ਮੰਤਰੀ ਨੇ ਸ਼੍ਰਵਣ ਨੂੰ ਵਧਾਈਆਂ ਦਿੱਤੀਆਂ ਅਤੇ ਭਵਿੱਖ ਲਈ ਹੌਸਲਾ ਅਫਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰਵਣ ਵੱਲੋਂ ਫੌਜੀ ਜਵਾਨਾਂ ਦੀ ਘਰੋਂ ਚਾਹ-ਪਾਣੀ ਅਤੇ ਖਾਣਾ ਲੈ ਜਾ ਕੇ ਕੀਤੀ ਸੇਵਾ ਬਹੁਤ ਸ਼ਲਾਘਾਯੋਗ ਹੈ। ਸੇਵਾ ਤੇ ਸਮਰਪਣ ਪੰਜਾਬੀਆਂ ਨੂੰ ਵਿਰਾਸਤ ਵਿੱਚ ਮਿਲੇ ਹਨ ਅਤੇ ਖੁਸ਼ੀ ਹੈ ਕਿ ਨਵੀਂ ਪੀੜ੍ਹੀ ਇਸ ਰੀਤ ਨੂੰ ਮਾਣ ਨਾਲ ਅੱਗੇ ਵਧਾ ਰਹੀ ਹੈ।
ਇਹ ਮੁਲਾਕਾਤ ਸੈਸ਼ਨ ਦੌਰਾਨ ਹੋਈ ਜਿਸ ਨੇ ਸਾਰੇ ਵਿਧਾਇਕਾਂ ਨੂੰ ਭਾਵੁਕ ਕਰ ਦਿੱਤਾ। ਸ਼੍ਰਵਣ ਦੀ ਇਹ ਕਹਾਣੀ ਪੰਜਾਬ ਅਤੇ ਪੂਰੇ ਦੇਸ਼ ਲਈ ਪ੍ਰੇਰਨਾ ਦਾ ਸਰੋਤ ਬਣ ਰਹੀ ਹੈ।
