CM Bhagwant Mann Strongly Presents Punjab’s Case in NITI Aayog Meeting

ਨੀਤੀ ਆਯੋਗ ਦੀ ਮੀਟਿੰਗ ’ਚ CM ਭਗਵੰਤ ਮਾਨ ਨੇ ਰੱਖਿਆ ਪੰਜਾਬ ਦਾ ਪੱਖ

ਚੰਡੀਗੜ੍ਹ (24 ਮਈ, 2025): ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨੀਤੀ ਆਯੋਗ ਦੀ ਮੀਟਿੰਗ ’ਚ ਪੰਜਾਬ ਦੇ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ। ਉਨ੍ਹਾਂ ਨੇ ਪੰਜਾਬ ਦੇ ਪਾਣੀਆਂ ਅਤੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ (BBMB) ਦੇ ਪੁਨਰਗਠਨ ’ਤੇ ਖਾਸ ਗੱਲਬਾਤ ਕੀਤੀ। ਨਾਲ ਹੀ, ਨੰਗਲ ਡੈਮ ’ਤੇ CISF ਤਾਇਨਾਤ ਕਰਨ ਦੇ ਕੇਂਦਰ ਦੇ ਫੈਸਲੇ ਦਾ ਵਿਰੋਧ ਕਰਦਿਆਂ ਪੰਜਾਬ ਦਾ ਮਜ਼ਬੂਤ ਪੱਖ ਰੱਖਿਆ।

ਮਾਨ ਨੇ ਸਰਹੱਦੀ ਇਲਾਕਿਆਂ ਲਈ ਵਿਸ਼ੇਸ਼ ਪੈਕੇਜ, RDF ਫੰਡ ਜਾਰੀ ਕਰਨ ਅਤੇ ਕਿਸਾਨਾਂ ਲਈ ਬਦਲਵੀਂ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਦੀ ਮੰਗ ਵੀ ਉਠਾਈ। ਉਨ੍ਹਾਂ ਨੇ ਕਿਹਾ, “ਪੰਜਾਬ ਨੇ ਦੇਸ਼ ਨੂੰ ਅੰਨ ਅਤੇ ਸੁਰੱਖਿਆ ਦਿੱਤੀ, ਪਰ ਸਾਡੇ ਹੱਕਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।”