Cold intensifies in several areas of Kashmir; mercury in Srinagar drops below freezing point
ਕਸ਼ਮੀਰ ਦੇ ਕਈ ਇਲਾਕਿਆਂ ’ਚ ਵਧੀ ਠੰਢ, ਸ਼੍ਰੀਨਗਰ ’ਚ ਪਾਰਾ ਮਨਫੀ ਤੋਂ ਹੇਠਾਂ ਡਿੱਗਿਆ
ਸ਼੍ਰੀਨਗਰ (ਆਵਾਜ਼ਿ ਕੌਮ ਬਿਊਰੋ)-ਕਸ਼ਮੀਰ ਦੇ ਕਈ ਇਲਾਕਿਆਂ ਵਿਚ ਐਤਵਾਰ ਰਾਤ ਸਰਦੀ ਦੇ ਇਸ ਮੌਸਮ ਦੀ ਹੁਣ ਤੱਕ ਦੀ ਸਭ ਤੋਂ ਠੰਢੀ ਰਾਤ ਰਹੀ ਅਤੇ ਇਸ ਦੌਰਾਨ ਘੱਟੋ-ਘੱਟ ਤਾਪਮਾਨ ਡਿੱਗ ਕੇ ਮਨਫੀ ਤੋਂ ਹੇਠਾਂ ਪਹੁੰਚ ਗਿਆ। ਮੌਸਮ ਵਿਭਾਗ ਦੇ ਅਧਿਕਾਰੀਆਂ ਅਨੁਸਾਰ, ਜੰਮੂ-ਕਸ਼ਮੀਰ ਦੀ ਗਰਮੀਆਂ ਦੀ ਰਾਜਧਾਨੀ ਸ਼੍ਰੀਨਗਰ ਵਿਚ ਐਤਵਾਰ ਰਾਤ ਨੂੰ ਘੱਟੋ-ਘੱਟ ਤਾਪਮਾਨ ਡਿੱਗ ਕੇ ਮਨਫੀ ਤੋਂ 0.4 ਡਿਗਰੀ ਸੈਲਸੀਅਸ ਹੇਠਾਂ ਪਹੁੰਚ ਗਿਆ। ਸ਼ੋਪੀਆਂ ਜੰਮੂ-ਕਸ਼ਮੀਰ ਦਾ ਸਭ ਤੋਂ ਠੰਢਾ ਸਥਾਨ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ ਮਨਫੀ ਤੋਂ 3.9 ਡਿਗਰੀ ਸੈਲਸੀਅਸ ਹੇਠਾਂ ਦਰਜ ਕੀਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਇਸ ਦੌਰਾਨ ਦਰਜ ਕੀਤਾ ਗਿਆ ਘੱਟੋ-ਘੱਟ ਤਾਪਮਾਨ ਇਸ ਮੌਸਮ ਦੇ ਆਮ ਤਾਪਮਾਨ ਨਾਲੋਂ ਅੱਧਾ ਡਿਗਰੀ ਸੈਲਸੀਅਸ ਘੱਟ ਰਿਹਾ। ਮੌਸਮ ਵਿਭਾਗ ਦੇ ਅਧਿਕਾਰੀਆਂ ਅਨੁਸਾਰ, ਦੱਖਣੀ ਕਸ਼ਮੀਰ ਦਾ ਪ੍ਰਵੇਸ਼ ਦੁਆਰ ਕਹੇ ਜਾਣ ਵਾਲੇ ਕਾਜ਼ੀਗੁੰਡ ਵਿਚ ਘੱਟੋ-ਘੱਟ ਤਾਪਮਾਨ ਮਨਫੀ ਤੋਂ 1.6 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲੇ ਵਿਚ ਪ੍ਰਸਿੱਧ ਸਕੀ ਰਿਜ਼ੌਰਟ ਗੁਲਮਰਗ ਵਿਚ ਘੱਟੋ-ਘੱਟ ਤਾਪਮਾਨ ਮਨਫੀ ਤੋਂ 2 ਡਿਗਰੀ ਸੈਲਸੀਅਸ ਹੇਠਾਂ ਦਰਜ ਕੀਤਾ ਗਿਆ। ਉੱਥੇ ਹੀ, ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲੇ ਦੇ ਸੈਰ-ਸਪਾਟਾ ਸਥਾਨ ਪਹਿਲਗਾਮ ਵਿਚ ਪਾਰਾ ਡਿੱਗ ਕੇ ਮਨਫੀ ਤੋਂ 3.8 ਡਿਗਰੀ ਸੈਲਸੀਅਸ ਹੇਠਾਂ ਪਹੁੰਚ ਗਿਆ। ਇਹ ਇਸ ਮੌਸਮ ਦਾ ਹੁਣ ਤੱਕ ਦਾ ਸਭ ਤੋਂ ਘੱਟ ਤਾਪਮਾਨ ਹੈ।

