Congress’ big announcement regarding 2027 elections in Punjab! Know what is 50-50 formula
ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਦਾ ਵੱਡਾ ਐਲਾਨ! ਜਾਣੋ ਕੀ ਹੈ 50-50 ਫ਼ਾਰਮੂਲਾ
ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)-ਕਾਂਗਰਸ ਪਾਰਟੀ ਨੇ ਪੰਜਾਬ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਹਿਮ ਐਲਾਨ ਕੀਤਾ ਹੈ। ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਨੇ ਐਲਾਨ ਕੀਤਾ ਹੈ ਕਿ ਪਾਰਟੀ ਵੱਲੋਂ 50 ਫ਼ੀਸਦੀ ਟਿਕਟਾਂ 50 ਸਾਲ ਤੋਂ ਘੱਟ ਉਮਰ ਦੇ ਵਰਕਰਾਂ ਨੂੰ ਦਿੱਤੀਆਂ ਜਾਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਨੇ ਸੰਗਠਨ ਵਿਚ SC-ST, OBC, ਘੱਟ ਗਿਣਤੀਆਂ ਤੇ ਮਹਿਲਾਵਾਂ ਨੂੰ ਵੀ ਵਿਸ਼ੇਸ਼ ਤਰਜੀਹ ਦੇਣ ਦੀ ਗੱਲ ਆਖੀ ਹੈ। ‘ਹਰ ਬੂਥ ਕਾਂਗਰਸ ਮਜ਼ੂਬਤ’ ਮੁਹਿੰਮ ਤਹਿਤ ਕਰਵਾਏ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਭੂਪੇਸ਼ ਬਘੇਲ ਨੇ ਕਿਹਾ ਕਿ ਰਾਹੁਲ ਗਾਂਧੀ ਚਾਹੁੰਦੇ ਹਨ ਕਿ ਚੋਣਾਂ ਸੰਗਠਨ ਦੇ ਮਾਧਿਅਮ ਨਾਲ ਲੜੀਆਂ ਜਾਣ। ਉਨ੍ਹਾਂ ਉਦੈਪੁਰ ਡੈਕਲਾਰੇਸ਼ਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ ਕਿ ਸੰਗਠਨ ਵਿਚ SC-ST OBC ਘੱਟ ਗਿਣਤੀਆਂ ਤੇ ਮਹਿਲਾਵਾਂ ਨੂੰ 50 ਫ਼ੀਸਦੀ ਤੋਂ ਜ਼ਿਆਦਾ ਜਗ੍ਹਾ ਮਿਲਣੀ ਚਾਹੀਦੀ ਹੈ। ਇਸ ਤੋਂ ਇਲਾਵਾ 50 ਸਾਲ ਤੋਂ ਘੱਟ ਉਮਰ ਵਾਲਿਆਂ ਨੂੰ 50 ਫ਼ੀਸਦੀ ਟਿਕਟਾਂ ਦੇਣ ਦੀ ਗੱਲ ਵੀ ਕਹੀ ਗਈ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਵੱਖ-ਵੱਖ ਮੀਟਿੰਗਾਂ ਦੌਰਾਨ ਸਪਸ਼ਟ ਕੀਤਾ ਹੈ ਕਿ ਟਿਕਟਾਂ ਦੀ ਵੰਡ ਵਿਚ ਜ਼ਿਲ੍ਹਾ ਪ੍ਰਧਾਨਾਂ ਦੀ ਵਿਸ਼ੇਸ਼ ਭੂਮਿਕਾ ਹੋਵੇਗੀ ਤੇ ਉਨ੍ਹਾਂ ਦੀ ਗੱਲ ਗੰਭੀਰਤਾ ਨਾਲ ਸੁਣੀ ਜਾਵੇਗੀ।

