ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਚੇਤਾਵਨੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ (Jathedar Giani Raghbir Singh) ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੀ ਪ੍ਰਭੂਸੱਤਾ ਸੰਪੰਨ ਹਸਤੀ ਅਤੇ ਮਾਣ-ਮਰਿਆਦਾ ਨੂੰ ਠੇਸ ਪਹੁੰਚਾਉਣ ਵਾਲੀ ਗੁੰਮਰਾਹਕੁੰਨ ਬਿਆਨਬਾਜ਼ੀ ਦਾ ਗੰਭੀਰ ਨੋਟਿਸ ਲੈਂਦਿਆਂ ਸਖ਼ਤ ਸ਼ਬਦਾਂ ਵਿਚ ਚਿਤਾਵਨੀ ਦਿੱਤੀ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਸਾਜਿਆ ਸੱਚੀ ਪਾਤਸ਼ਾਹੀ ਦਾ ਤਖ਼ਤ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਗੁਰਮਤਿ ਸਿਧਾਂਤਾਂ ਦੀ ਤਰਜ਼ਮਾਨੀ ਕਰਨ ਵਾਲਾ ਸਿੱਖਾਂ ਦਾ ਸਰਬਉੱਚ ਅਸਥਾਨ ਹੈ ਅਤੇ ਸਿੱਖ ਸਿਧਾਂਤਾਂ ਦੀ ਅਵੱਗਿਆ ਕਰਨ ਵਾਲੇ ਕਿਸੇ ਵੱਡੇ ਤੋਂ ਵੱਡੇ ਤਾਕਤਵਰ ਦੇ ਨਾਲ ਵੀ ਇੱਥੋਂ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ।
ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਰਾਜਾ ਵੜਿੰਗ ਨੇ ਆਪਣੀ ਸਿਆਸੀ ਬੁਖਲਾਹਟ ਵਿਚ ਕੀਤੀ ਬਿਆਨਬਾਜ਼ੀ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸੱਤਾ ਅਤੇ ਸਨਮਾਨ ਨੂੰ ਭਾਰੀ ਠੇਸ ਪਹੁੰਚਾਈ ਹੈ, ਜੋ ਹਰਗਿਜ਼ ਨਾ-ਕਾਬਲੇ-ਬਰਦਾਸ਼ਤ ਹੈ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਖ਼ਿਲਾਫ਼ ਕੂੜ-ਪ੍ਰਚਾਰ ਕਰਨ ਤੋਂ ਪਹਿਲਾਂ ਆਪਣੇ ਗਿਰੀਵਾਨ ਵਿਚ ਝਾਤ ਮਾਰਨੀ ਚਾਹੀਦੀ ਹੈ ਕਿ ਉਹ ਉਸ ਕਾਂਗਰਸ ਪਾਰਟੀ ਦਾ ਪੰਜਾਬ ਪ੍ਰਧਾਨ ਹੈ, ਜਿਸ ਦੀ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਤੋਪਾਂ-ਟੈਂਕਾਂ ਦੇ ਨਾਲ ਢਾਹਿਆ ਸੀ ਅਤੇ ਹਜ਼ਾਰਾਂ ਸਿੱਖਾਂ ਦਾ ਕੋਹ-ਕੋਹ ਕੇ ਕਤਲੇਆਮ ਕੀਤਾ ਸੀ।
ਉਨ੍ਹਾਂ ਸਪੱਸ਼ਟ ਸ਼ਬਦਾਂ ਵਿਚ ਆਖਿਆ ਕਿ ਜੇਕਰ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮਾਨ ਵਿਰੁੱਧ ਕੀਤੀ ਬਿਆਨਬਾਜ਼ੀ ਲਈ ਤੁਰੰਤ ਗੁਰੂ ਪੰਥ ਕੋਲੋਂ ਮਾਫ਼ੀ ਨਾ ਮੰਗੀ ਤਾਂ ਉਸ ਦੇ ਖ਼ਿਲਾਫ਼ ਅਗਲੇ ਦਿਨਾਂ ਦੌਰਾਨ ਸਿੱਖ ਪਰੰਪਰਾਵਾਂ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ।
Jathedar Giani Raghbir Singh of Sri Akal Takht Sahib has issued a strong warning to Punjab Congress President Amarinder Singh Raja Warring for making misleading statements that disrespect the authority and dignity of Sri Akal Takht Sahib.
In a written statement released from Sri Akal Takht Sahib, it was stated that Sri Akal Takht Sahib is the throne of true kingship established by the sixth Guru, Guru Hargobind Sahib Ji. It was emphasized that Sri Akal Takht Sahib is the highest authority representing the principles of Sikhism, and no powerful individual will be spared for disrespecting Sikh values.
Jathedar stated that it has come to their attention that Raja Warring, in his political frustration, has made statements that have seriously harmed the respect and authority of Sri Akal Takht Sahib, which is absolutely intolerable. He urged Raja Warring to reflect on the fact that he is the president of the Congress Party in Punjab, whose government had previously attacked Sri Akal Takht Sahib with cannons and tanks, resulting in the massacre of thousands of Sikhs.
He clearly stated that if Raja Warring does not apologize to the Guru Panth for his disrespectful statements against Sri Akal Takht Sahib, strict action will be taken against him according to Sikh traditions in the coming days.