Congress releases first list of 30 candidates
ਕਾਂਗਰਸ ਨੇ ਜਾਰੀ ਕੀਤੀ 30 ਉਮੀਦਵਾਰਾਂ ਦੀ ਪਹਿਲੀ LIST
ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)-ਚੰਡੀਗੜ੍ਹ ‘ਚ ਹੋਣ ਜਾ ਰਹੀਆਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਰੀ ਸੂਚੀ ‘ਚ 30 ਉਮੀਦਵਾਰਾਂ ਦੇ ਨਾਂ ਸ਼ਾਮਲ ਹਨ। ਚੰਡੀਗੜ੍ਹ ਟੈਰੀਟੋਰੀਅਲ ਕਾਂਗਰਸ ਕਮੇਟੀ ਦੇ ਪ੍ਰਧਾਨ ਐੱਚ. ਐੱਸ. ਲੱਕੀ ਵਲੋਂ ਇਹ ਸੂਚੀ ਜਾਰੀ ਕੀਤੀ ਗਈ ਹੈ। ਕਾਂਗਰਸ ਵਲੋਂ ਉਮੀਦਵਾਰਾਂ ਦੇ ਐਲਾਨ ਨਾਲ ਚੰਡੀਗੜ੍ਹ ਦੀ ਸਿਆਸਤ ‘ਚ ਚੋਣ ਸਰਗਰਮੀਆਂ ਹੋਰ ਤੇਜ਼ ਹੋ ਗਈਆਂ ਹਨ। ਕਾਂਗਰਸ ਦੀ ਇਸ ਸੂਚੀ ‘ਚ ਅਨੁਸੂਚਿਤ ਜਾਤੀ, ਜਨਰਲ ਅਤੇ ਜਨਰਲ ਮਹਿਲਾ ਵਰਗ ਦੇ ਉਮੀਦਵਾਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਪਾਰਟੀ ਨੇ ਇਸ ਵਾਰ ਨਵੇਂ ਚਿਹਰਿਆਂ ਨੂੰ ਵੀ ਚੋਣ ਮੈਦਾਨ ‘ਚ ਉਤਾਰਿਆ ਹੈ। ਦੱਸਣਯੋਗ ਹੈ ਕਿ ਨਿਗਮ ਚੋਣਾਂ ਨੂੰ ਲੈ ਕੇ ਭਾਜਪਾ ਅਤੇ ਆਮ ਆਦਮੀ ਪਾਰਟੀ ਵਲੋਂ ਪਹਿਲਾਂ ਹੀ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਭਾਜਪਾ ਨੇ ਇਨ੍ਹਾਂ ਚੋਣਾਂ ਨੂੰ ਲੈ ਕੇ ਪਹਿਲੀ ਸੂਚੀ ਜਾਰੀ ਕੀਤੀ ਸੀ, ਜਿਸ ‘ਚ 23 ਉਮੀਦਵਾਰਾਂ ਦੇ ਨਾਂ ਸ਼ਾਮਲ ਸਨ, ਜਦੋਂ ਕਿ ਆਮ ਆਦਮੀ ਪਾਰਟੀ ਨੇ 2 ਸੂਚੀਆਂ ਜਾਰੀ ਕੀਤੀਆਂ ਸਨ, ਜਿਸ ‘ਚ ਕੁੱਲ 17 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਸੀ।

