ਕਾਂਗਰਸ ਪਾਰਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਨੂੰ ਮੰਨਦੀ ਹੈ – ਮਾਘੀ ਮੇਲੇ ‘ਤੇ ਸਿਆਸੀ ਕਾਨਫਰੰਸ ਨਹੀਂ ਕੀਤੀ ਜਾਵੇਗੀ

12 ਜਨਵਰੀ 2026, ਚੰਡੀਗੜ੍ਹ – ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਨੇ ਅੱਜ ਸਪੱਸ਼ਟ ਬਿਆਨ ਦਿੱਤਾ ਹੈ ਕਿ ਕਾਂਗਰਸ ਪਾਰਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਨੂੰ ਪੂਰੀ ਤਰ੍ਹਾਂ ਮੰਨਦੀ ਹੈ। ਇਸ ਲਈ ਮਾਘੀ ਮੇਲੇ ਮੌਕੇ ਕੋਈ ਵੀ ਸਿਆਸੀ ਕਾਨਫਰੰਸ ਜਾਂ ਰੈਲੀ ਨਹੀਂ ਕੀਤੀ ਜਾ ਰਹੀ।
ਉਨ੍ਹਾਂ ਨੇ ਅਕਾਲੀ ਦਲ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਅਕਾਲੀ ਦਲ ਸਮੇਂ-ਸਮੇਂ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਰਾਜਨੀਤੀ ਵਜੋਂ ਵਰਤਦਾ ਰਿਹਾ ਹੈ ਅਤੇ ਇਸ ਨੂੰ ਪੰਥਕ ਮਰਿਆਦਾ ਦੇ ਖ਼ਿਲਾਫ਼ ਮੰਨਦੇ ਹਾਂ। ਭੁਪੇਸ਼ ਬਘੇਲ ਨੇ ਕਿਹਾ ਕਿ ਕਾਂਗਰਸ ਪਾਰਟੀ ਪੰਥਕ ਮਾਮਲਿਆਂ ਵਿੱਚ ਸਤਿਕਾਰ ਅਤੇ ਮਰਿਆਦਾ ਨੂੰ ਪਹਿਲ ਦਿੰਦੀ ਹੈ ਅਤੇ ਇਸ ਵਾਰ ਮਾਘੀ ਮੇਲੇ ਨੂੰ ਸਿਰਫ਼ ਧਾਰਮਿਕ ਅਤੇ ਸੱਭਿਆਚਾਰਕ ਪੱਧਰ ‘ਤੇ ਮਨਾਇਆ ਜਾਵੇਗਾ।
ਇਹ ਬਿਆਨ ਪੰਜਾਬ ਵਿੱਚ ਰਾਜਨੀਤਿਕ ਹਲਕਿਆਂ ਵਿੱਚ ਬਹੁਤ ਤੇਜ਼ੀ ਨਾਲ ਚਰਚਾ ਦਾ ਵਿਸ਼ਾ ਬਣ ਗਿਆ ਹੈ। ਸੰਗਤ ਅਤੇ ਰਾਜਨੀਤਿਕ ਆਗੂ ਇਸ ਨੂੰ ਲੈ ਕੇ ਵੱਖ-ਵੱਖ ਰਾਏ ਰੱਖ ਰਹੇ ਹਨ। ਅਸੀਂ ਲਗਾਤਾਰ ਅਪਡੇਟ ਦਿੰਦੇ ਰਹਾਂਗੇ।

