Consignment of Turkish and Chinese pistols, along with a drone, seized near the border
ਸਰਹੱਦ ਨੇੜਿਓਂ ਡਰੋਨ ਸਮੇਤ ਤੁਰਕੀ ਤੇ ਚੀਨੀ ਪਿਸਤੌਲਾਂ ਦੀ ਖੇਪ ਫੜੀ
ਤਰਨਤਾਰਨ (ਆਵਾਜ਼ਿ ਕੌਮ ਬਿਊਰੋ)-ਤਰਨ ਤਾਰਨ ਦੇ ਸਰਹੱਦੀ ਇਲਾਕੇ ‘ਚ ਪੁਲਸ ਨੂੰ ਵੱਡੀ ਸਫਲਤਾ ਹੱਥ ਲੱਗੀ ਹੈ। ਭਾਰਤ-ਪਾਕਿਸਤਾਨ ਸਰਹੱਦ ਨੇੜੇ ਪਿੰਡ ਕਲਸ ਕੋਲ ਖੇਮਕਰਨ ਪੁਲਸ ਨੇ ਡਰੋਨ ਸਮੇਤ ਵਿਦੇਸ਼ੀ ਹਥਿਆਰਾਂ ਦੀ ਖੇਪ ਬਰਾਮਦ ਕੀਤੀ ਹੈ। ਪੁਲਸ ਅਨੁਸਾਰ ਬਰਾਮਦ ਕੀਤੇ ਗਏ ਹਥਿਆਰਾਂ ਵਿੱਚ .30 ਬੋਰ ਦੇ 4 ਵਿਦੇਸ਼ੀ ਜਿਗਾਨਾ ਪਿਸਤੌਲ, 8 ਮੈਗਜ਼ੀਨ ਅਤੇ 10 ਜ਼ਿੰਦਾ ਰੌਂਦ ਸ਼ਾਮਲ ਹਨ। ਇਹ ਪਿਸਤੌਲ ਤੁਰਕੀ ਅਤੇ ਚੀਨ ਦੇ ਬਣੇ ਹੋਏ ਦੱਸੇ ਜਾ ਰਹੇ ਹਨ। ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਇਹ ਖੇਪ ਪਾਕਿਸਤਾਨ ਵਾਲੇ ਪਾਸਿਓਂ ਡਰੋਨ ਰਾਹੀਂ ਭਾਰਤੀ ਸਰਹੱਦ ‘ਚ ਸੁੱਟੀ ਗਈ ਸੀ। ਇਹ ਕਾਰਵਾਈ ਬੀਐਸਐਫ ਦੀ 148 ਬਟਾਲੀਅਨ ਦੀ ਮੌਜੂਦਗੀ ਵਿੱਚ ਥਾਣਾ ਖੇਮਕਰਨ ਪੁਲਸ ਵੱਲੋਂ ਕੀਤੀ ਗਈ। ਪੁਲਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਹਥਿਆਰਾਂ ਦੀ ਇਹ ਖੇਪ ਕਿਸ ਨੇ ਮੰਗਵਾਈ ਸੀ ਅਤੇ ਕਿੱਥੇ ਸਪਲਾਈ ਕੀਤੀ ਜਾਣੀ ਸੀ।

