Conspiracy to spread terror in Chandigarh foiled! IED and weapons recovered from Sector-43 bus stand
ਚੰਡੀਗੜ੍ਹ ‘ਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਨਾਕਾਮ! ਸੈਕਟਰ-43 ਬੱਸ ਸਟੈਂਡ ਪਿੱਛੋਂ IED ਤੇ ਹਥਿਆਰ ਬਰਾਮਦ
Chandigarh, (ਆਵਾਜ਼ਿ ਕੌਮ ਬਿਊਰੋ)-ਚੰਡੀਗੜ੍ਹ ਪੁਲਸ ਨੇ ਇੱਕ ਵੱਡੀ ਕਾਰਵਾਈ ਦੌਰਾਨ ਸੈਕਟਰ-43 ਦੇ ਬੱਸ ਸਟੈਂਡ ਦੇ ਪਿੱਛੋਂ ਇੱਕ ਆਈ.ਈ.ਡੀ. (IED) ਅਤੇ ਹਥਿਆਰ ਬਰਾਮਦ ਕੀਤੇ ਗਏ ਹਨ। ਇਸ ਮਾਮਲੇ ਦੇ ਸਬੰਧ ਵਿੱਚ ਪੁਲਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਵੱਲੋਂ ਮਾਮਲੇ ਦੀ ਐਫ.ਆਈ.ਆਰ. ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ, ਘਟਨਾ ਵਾਲੀ ਥਾਂ ‘ਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰ ਦਿੱਤਾ ਗਿਆ ਹੈ ਅਤੇ ਜਾਂਚ ਏਜੰਸੀਆਂ ਬਰਾਮਦ ਕੀਤੇ ਗਏ ਸਾਮਾਨ ਦੀ ਬਾਰੀਕੀ ਨਾਲ ਜਾਂਚ ਕਰ ਰਹੀਆਂ ਹਨ। ਚੰਡੀਗੜ੍ਹ ਪੁਲਸ ਅਨੁਸਾਰ ਮਾਮਲੇ ਦੀ ਜਾਂਚ ਫਿਲਹਾਲ ਜਾਰੀ ਹੈ ਅਤੇ ਜਲਦੀ ਹੀ ਇਸ ਸਬੰਧੀ ਹੋਰ ਵੇਰਵੇ ਸਾਂਝੇ ਕੀਤੇ ਜਾ ਸਕਦੇ ਹਨ।

