Constable suspended for using AK-47 during student protest
ਵਿਦਿਆਰਥੀ ਅੰਦੋਲਨ ਦੌਰਾਨ AK-47 ਦੇ ਇਸਤੇਮਾਲ ਦੇ ਦੋਸ਼ ‘ਚ ਕਾਂਸਟੇਬਲ ਮੁਅੱਤਲ
ਪਟਨਾ (ਆਵਾਜ਼ਿ ਕੌਮ ਬਿਊਰੋ)- ਬਿਹਾਰ ਦੇ ਸੀਵਾਨ ਜ਼ਿਲ੍ਹੇ ‘ਚ 25 ਜੁਲਾਈ ਨੂੰ ਵਿਦਿਆਰਥੀ ਅੰਦੋਲਨ ਦੌਰਾਨ AK-47 ਰਾਈਫਲ ਦੀ ਵਰਤੋਂ ਕਰਨ ਵਾਲੇ ਇਕ ਪੁਲਿਸ ਕਾਂਸਟੇਬਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਕਾਰਵਾਈ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤੀ ਗਈ ਹੈ, ਜਿਸ ‘ਚ ਕਾਂਸਟੇਬਲ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਦੌਰਾਨ AK-47 ਰਾਈਫਲ ਦੀ ਵਰਤੋਂ ਕਰਦੇ ਦਿਖਾਈ ਦੇ ਰਿਹਾ ਹੈ। ਹਾਲਾਂਕਿ, ਇਸ ਵੀਡੀਓ ਦੀ ਪ੍ਰਮਾਣਿਕਤਾ ਦੀ ਸੁਤੰਤਰ ਤੌਰ ‘ਤੇ ਪੁਸ਼ਟੀ ਨਹੀਂ ਹੋਈ ਹੈ। ਸੀਵਾਨ ਦੇ ਪੁਲਸ ਸੁਪਰਡੈਂਟ (ਐੱਸ.ਪੀ.) ਪੂਰਨ ਕੁਮਾਰ ਝਾਅ ਨੇ ਦੱਸਿਆ,”ਵੀਡੀਓ ਵਿੱਚ ਦਿਖਾਈ ਦੇਣ ਵਾਲਾ ਕਾਂਸਟੇਬਲ ਜ਼ਿਲ੍ਹਾ ਖੁਫੀਆ ਯੂਨਿਟ (ਡੀ.ਆਈ.ਯੂ.) ‘ਚ ਤਾਇਨਾਤ ਹੈ ਅਤੇ ਉਸ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਉਸ ਦੇ ਖਿਲਾਫ ਵਿਭਾਗੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ।” ਹਾਲਾਂਕਿ, ਉਸਨੇ ਕਾਂਸਟੇਬਲ ਦੀ ਪਛਾਣ ਜਾਰੀ ਨਹੀਂ ਕੀਤੀ। ਝਾਅ ਨੇ ਕਿਹਾ ਕਿ ਘਟਨਾ ‘ਚ ਕੋਈ ਵੀ ਜ਼ਖਮੀ ਨਹੀਂ ਹੋਇਆ ਹੈ। ਉਸ ਨੇ ਕਿਹਾ,”ਪ੍ਰਦਰਸ਼ਨ ਦੌਰਾਨ ਕਾਂਸਟੇਬਲ ਨੇ AK-47 ਰਾਈਫਲ ਦੀ ਵਰਤੋਂ ਕਿਸ ਹਾਲਾਤ ‘ਚ ਕੀਤੀ, ਇਹ ਨਿਰਧਾਰਤ ਕਰਨ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।” ਉਸ ਨੇ ਅੱਗੇ ਕਿਹਾ ਕਿ ਪੁਲਸ ਫੋਰਸ ਨੂੰ ਪ੍ਰਦਰਸ਼ਨ ਦੌਰਾਨ ਗੋਲੀਬਾਰੀ ਨਾ ਕਰਨ ਦੇ ਸਪੱਸ਼ਟ ਨਿਰਦੇਸ਼ ਦਿੱਤੇ ਗਏ ਸਨ। ਰਾਸ਼ਟਰੀ ਯੋਗਤਾ ਕਮ ਦਾਖਲਾ ਪ੍ਰੀਖਿਆ (NEET) ਪੇਪਰ ਲੀਕ ਹੋਣ ਅਤੇ ਰਾਜ ‘ਚ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਦੇ ਵਿਰੋਧ ‘ਚ ਬੁਲਾਏ ਗਏ “ਬਿਹਾਰ ਬੰਦ” ਦੇ ਸਮਰਥਨ ‘ਚ ਖੱਬੇ-ਪੱਖੀ ਵਿਦਿਆਰਥੀ ਸੰਗਠਨਾਂ ਦੇ ਮੈਂਬਰਾਂ ਨੇ 25 ਜਦੁਲਾਈ ਕਈ ਜ਼ਿਲ੍ਹਿਆਂ ‘ਚ ਪ੍ਰਦਰਸ਼ਨ ਕੀਤੇ। ਕਈ ਥਾਵਾਂ ‘ਤੇ ਪ੍ਰਦਰਸ਼ਨਕਾਰੀਆਂ ਅਤੇ ਪੁਲਸ ਵਿਚਕਾਰ ਝੜਪਾਂ ਹੋਈਆਂ ਸਨ।

