Court’s strictness in Delhi bomb blast case; Mansoor Asghar’s bail plea rejected
ਦਿੱਲੀ ਬੰਬ ਧਮਾਕੇ ਮਾਮਲੇ ‘ਚ ਅਦਾਲਤ ਦੀ ਸਖ਼ਤੀ ; ਮਨਸੂਰ ਅਸਗਰ ਦੀ ਜ਼ਮਾਨਤ ਪਟੀਸ਼ਨ ਕੀਤੀ ਖਾਰਜ
ਨਵੀਂ ਦਿੱਲੀ (ਆਵਾਜ਼ਿ ਕੌਮ ਬਿਊਰੋ)- ਦਿੱਲੀ ਹਾਈ ਕੋਰਟ ਦੀ ਜਸਟਿਸ ਪ੍ਰਤਿਭਾ ਐੱਮ. ਸਿੰਘ ਅਤੇ ਜਸਟਿਸ ਮਧੂ ਜੈਨ ਦੀ ਬੈਂਚ ਨੇ ਮੰਗਲਵਾਰ ਨੂੰ 2008 ਦੇ ਸਿਲਸਿਲੇਵਾਰ ਬੰਬ ਧਮਾਕਿਆਂ ਦੇ ਮਾਮਲੇ ਵਿਚ ਇੰਡੀਅਨ ਮੁਜਾਹਿਦੀਨ ਦੇ ਇਕ ਕਥਿਤ ਮੈਂਬਰ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ। ਅਦਾਲਤ ਨੇ ਮਨਸੂਰ ਅਸਗਰ ਦੀ ਉਸ ਅਪੀਲ ਨੂੰ ਰੱਦ ਕਰ ਦਿੱਤਾ, ਜਿਸ ਵਿਚ ਉਸਨੇ ਜ਼ਮਾਨਤ ਨਾ ਦੇਣ ਦੇ ਟ੍ਰਾਇਲ ਕੋਰਟ ਦੇ ਆਦੇਸ਼ ਨੂੰ ਚੁਣੌਤੀ ਦਿੱਤੀ ਸੀ। ਟ੍ਰਾਇਲ ਕੋਰਟ ਨੇ ਪਿਛਲੇ ਸਾਲ 19 ਜੁਲਾਈ ਨੂੰ ਮਨਸੂਰ ਅਸਗਰ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ। ਅਦਾਲਤ ਨੇ ਮਨਸੂਰ ਅਸਗਰ ਦੀ ਜ਼ਮਾਨਤ ਅਰਜ਼ੀ ਖਾਰਜ ਕਰਦਿਆਂ ਕਿਹਾ ਕਿ ਮਨਸੂਰ ਅਸਗਰ ਇੰਡੀਅਨ ਮੁਜਾਹਿਦੀਨ ਦੇ ਮੀਡੀਆ ਸੈੱਲ ਦਾ ਮੁਖੀ ਹੈ। ਦਿੱਲੀ ਬੰਬ ਧਮਾਕਿਆਂ ਵਿਚ 26 ਲੋਕਾਂ ਦੀ ਜਾਨ ਚਲੀ ਗਈ ਸੀ ਅਤੇ 100 ਤੋਂ ਵੱਧ ਹੋਰ ਜ਼ਖਮੀ ਹੋਏ ਸਨ।

