Cyber fraudsters hacked the phones of two individuals and siphoned off 2.63 lakh
ਸਾਈਬਰ ਠੱਗਾਂ ਨੇ ਦੋ ਵਿਅਕਤੀਆਂ ਦੇ ਫੋਨ ਹੈਕ ਕਰ ਕੇ 2.63 ਲੱਖ ਉਡਾਏ
ਬਠਿੰਡਾ (ਆਵਾਜ਼ਿ ਕੌਮ ਬਿਊਰੋ)-ਸਾਈਬਰ ਠੱਗਾਂ ਵੱਲੋਂ ਦੋ ਵਿਅਕਤੀਆਂ ਦੇ ਫੋਨ ਹੈਕ ਕਰ ਕੇ ਉਨ੍ਹਾਂ ਦੇ ਖ਼ਾਤਿਆਂ ’ਚੋਂ 2.63 ਲੱਖ ਰੁਪਏ ਟਰਾਂਸਫਰ ਕਰ ਲਏ। ਇਸ ਤੋਂ ਬਾਅਦ ਸਾਈਬਰ ਕ੍ਰਾਈਮ ਵੱਲੋਂ ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਗੁਰਜੰਟ ਸਿੰਘ ਵਾਸੀ ਹੰਸ ਨਗਰ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਵੱਲੋਂ ਉਸਦਾ ਫੋਨ ਹੈਕ ਕਰ ਕੇ ਉਸਦੇ ਖ਼ਾਤੇ ਵਿਚ 1 ਲੱਖ 384 ਰੁਪਏ ਟਰਾਂਸਫਰ ਕਰ ਲਏ। ਇਸੇ ਤਰ੍ਹਾਂ ਇਸੇ ਥਾਣੇ ਨੂੰ ਸੰਤੋਸ਼ ਕੁਮਾਰ ਵਾਸੀ ਕਿੱਕਰ ਦਾਸ ਮੁਹੱਲਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਵੱਲੋਂ ਉਸਦਾ ਫੋਨ ਹੈਕ ਕਰ ਕੇ ਉਸਦੇ ਬੈਂਕ ਖ਼ਾਤੇ ਵਿਚੋਂ 1 ਲੱਖ 63 ਹਜ਼ਾਰ ਰੁਪਏ ਟਰਾਂਸਫਰ ਕਰ ਕੇ ਲੈ ਗਏ। ਪੁਲਸ ਵੱਲੋਂ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

