Damdami Taksal Denies Rumors of Meeting with Sukhbir Badal

ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਜੀ ਦੀ ਕੋਈ ਮੀਟਿੰਗ ਨਹੀਂ ਹੋਈ ਸੁਖਬੀਰ ਸਿੰਘ ਬਾਦਲ ਨਾਲ, ਸੰਗਤਾਂ ਅਫਵਾਹਾ ਤੋਂ ਸੁਚੇਤ ਰਹਿਣ: ਦਮਦਮੀ ਟਕਸਾਲ

ਮਹਿਤਾ (5 ਜੂਨ, 2025): ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਕੋਈ ਬੰਦ ਕਮਰੇ ਦੀ ਮੀਟਿੰਗ ਨਹੀਂ ਹੋਈ। ਟਕਸਾਲ ਨੇ ਸੰਗਤ ਨੂੰ ਅਜਿਹੀਆਂ ਝੂਠੀਆਂ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ।

ਸੰਤ ਹਰਨਾਮ ਸਿੰਘ ਨੇ ਇਹ ਵੀ ਕਿਹਾ ਕਿ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੰਦੇਸ਼ ਜਾਰੀ ਕਰਨ ਜਾਂ ਸ਼ਹੀਦ ਸਿੰਘਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਮਾਮਲੇ ’ਤੇ ਟਕਸਾਲ ਦਾ ਸਟੈਂਡ ਸਪੱਸ਼ਟ ਹੈ।

ਸੋਸ਼ਲ ਮੀਡੀਆ ’ਤੇ ਸੰਗਤ ਨੇ ਟਕਸਾਲ ਦੇ ਇਸ ਸਟੈਂਡ ਦੀ ਸ਼ਲਾਘਾ ਕੀਤੀ।