Death of MP Amritpal Singh’s grandmother
MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਦੇਹਾਂਤ
ਤਰਨਤਾਰਨ (ਆਵਾਜ਼ਿ ਕੌਮ ਬਿਊਰੋ)-ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ 8 ਨਵੰਬਰ 2026 ਨੂੰ ਦੇਹਾਂਤ ਹੋ ਗਿਆ ਹੈ। ਮਾਤਾ ਚਰਨ ਕੌਰ 85 ਸਾਲਾਂ ਦੇ ਸਨ, ਜੋ ਲੰਬੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਦੇਹਾਂਤ ਦੀ ਪੁਸ਼ਟੀ ਉਨ੍ਹਾਂ ਦੇ ਪੁੱਤਰ ਅਤੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਵਲੋਂ ਕੀਤੀ ਗਈ ਹੈ। ਉਨ੍ਹਾਂ ਦਾ ਮ੍ਰਿਤਕ ਸਰੀਰ ਅੰਮ੍ਰਿਤਸਰ ਦੇ ਪਿੰਡ ਜੱਲੂਪੁਰ ਖੇੜਾ ਵਿਖੇ ਰੱਖਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਤ ਅਦਾਲਤ ਦੇ ਹੁਕਮਾਂ ਅਨੁਸਾਰ ਦੇਹਾਂਤ ਤੋਂ ਕੁਝ ਦਿਨ ਪਹਿਲਾਂ ਅੰਮ੍ਰਿਤਪਾਲ ਸਿੰਘ ਨੇ ਜੇਲ੍ਹ ਤੋਂ 10 ਮਿੰਟ ਦੀ ਵੀਡੀਓ ਕਾਲ ਰਾਹੀਂ ਆਪਣੀ ਦਾਦੀ ਨਾਲ ਗੱਲਬਾਤ ਕੀਤੀ ਸੀ। ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਨੇ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਆਪਣੀ ਬਿਮਾਰ ਦਾਦੀ ਨਾਲ ਗੱਲ ਕਰਨ ਦੀ ਇਜਾਜ਼ਤ ਮੰਗੀ ਸੀ।

