“8 Family Members Killed in Delhi Hotel Fire Tragedy”
ਦਿੱਲੀ ਹੋਟਲ ਅਗਨੀਕਾਂਡ ‘ਚ ਗੁਰੂਗ੍ਰਾਮ ਦੇ CA ਸਮੇਤ 8 ਪਰਿਵਾਰਕ ਮੈਂਬਰਾਂ ਦੀ ਮੌਤ

03 ਜੂਨ 2026, ਨਵੀਂ ਦਿੱਲੀ – ਦਿੱਲੀ ਵਿੱਚ ਇੱਕ ਹੋਟਲ ਵਿੱਚ ਲੱਗੀ ਭਿਆਨਕ ਅੱਗ ਕਾਰਨ ਗੁਰੂਗ੍ਰਾਮ ਦੇ ਇੱਕ ਚਾਰਟਰਡ ਅਕਾਊਂਟੈਂਟ (CA) ਸਮੇਤ ਇੱਕੋ ਪਰਿਵਾਰ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ 8 ਮੈਂਬਰਾਂ ਦੀ ਦਰਦਨਾਕ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਪਰਿਵਾਰ ਸਾਕੇਤ ਸਥਿਤ ਮੈਕਸ ਹਸਪਤਾਲ ਵਿੱਚ ਇਲਾਜ ਅਧੀਨ ਆਪਣੇ ਬਿਮਾਰ ਪਿਤਾ ਨੂੰ ਦੇਖਣ ਲਈ ਦਿੱਲੀ ਪਹੁੰਚਿਆ ਹੋਇਆ ਸੀ। ਉਹ ਇੱਕ ਹੋਟਲ ਵਿੱਚ ਠਹਿਰੇ ਹੋਏ ਸਨ।
ਸੂਤਰਾਂ ਮੁਤਾਬਕ ਘਟਨਾ ਉਸ ਵੇਲੇ ਵਾਪਰੀ ਜਦੋਂ ਪਰਿਵਾਰ ਦੇ ਮੈਂਬਰ ਹੋਟਲ ਵਿੱਚ ਨਾਸ਼ਤਾ ਕਰ ਰਹੇ ਸਨ। ਇਸ ਦੌਰਾਨ ਅਚਾਨਕ ਅੱਗ ਲੱਗ ਗਈ, ਜਿਸ ਨੇ ਕੁਝ ਹੀ ਸਮੇਂ ਵਿੱਚ ਭਿਆਨਕ ਰੂਪ ਧਾਰ ਲਿਆ।
ਅੱਗ ਕਾਰਨ ਹੋਈ ਇਸ ਦੁਖਦਾਈ ਘਟਨਾ ਵਿੱਚ 8 ਲੋਕਾਂ ਦੀ ਜਾਨ ਚਲੀ ਗਈ। ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਅਤੇ ਰਾਹਤ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਬਚਾਅ ਕਾਰਜ ਸ਼ੁਰੂ ਕੀਤਾ।
ਪੁਲਿਸ ਅਤੇ ਸੰਬੰਧਿਤ ਏਜੰਸੀਆਂ ਵੱਲੋਂ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਹੈ।
