Desecration of Sri Guru Granth Sahib at Tilak Nagar Gurdwara Sahib; Delhi Police apprehends the accused
ਤਿਲਕ ਨਗਰ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਦਿੱਲੀ ਪੁਲਸ ਨੇ ਮੁਲਜ਼ਮ ਕੀਤਾ ਕਾਬੂ
ਨਵੀਂ ਦਿੱਲੀ (ਆਵਾਜ਼ਿ ਕੌਮ ਬਿਊਰੋ)- ਪੱਛਮੀ ਦਿੱਲੀ ਦੇ ਤਿਲਕ ਨਗਰ ਸਥਿਤ ਇਕ ਗੁਰਦੁਆਰਾ ਸਾਹਿਬ ਵਿਚ ਸਿੱਖਾਂ ਦੇ ਪਵਿੱਤਰ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਦੇ ਦੋਸ਼ ਵਿਚ ਇਕ ਵਿਅਕਤੀ ਪੁਲਸ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਇਸ ਮਾਮਲੇ ਦੀ ਜਾਂਚ ਕਰ ਰਹੀ ਪੁਲਸ ਨੇ ਦੱਸਿਆ ਕਿ ਮੁਲਜ਼ਮ ਦੀ ਉਮਰ 45 ਸਾਲ ਦੇ ਕਰੀਬੀ ਹੈ। ਪਿਛਲੇ ਵੀਰਵਾਰ ਨੂੰ ਉਹ ਨਸ਼ੇ ਦੀ ਹਾਲਤ ਵਿਚ ਗੁਰਦੁਆਰਾ ਸਾਹਿਬ ਵਿਖੇ ਦਾਖਲ ਹੋ ਗਿਆ ਅਤੇ ਉਸ ਨੇ ਸ਼ਰਾਬੀ ਹਾਲਤ ਵਿਚ ਕਥਿਤ ਤੌਰ ‘ਤੇ ਪਵਿੱਤਰ ਗ੍ਰੰਥ ਦੇ ਪੰਨੇ ਪਾੜ ਦਿੱਤੇ। ਇਸ ਘਟਨਾ ਤੋਂ ਬਾਅਦ ਜਦੋਂ ਉਹ ਮੰਗਵਵਾਰ ਵਾਲੇ ਦਿਨ ਫਿਰ ਤੋਂ ਗੁਰਦੁਆਰਾ ਸਾਹਿਬ ਵਿਖੇ ਵਾਪਸ ਆਇਆ ਤਾਂ ਉੱਥੇ ਮੌਜੂਦ ਨਿਹੰਗਾਂ ਨੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਪੁਲਸ ਦੇ ਹਵਾਲੇ ਕਰ ਦਿੱਤਾ। ਪੁਲਸ ਨੇ ਕਿਹਾ ਕਿ ਵਿਅਕਤੀ ਵਿਰੁੱਧ ਭਾਰਤੀ ਦੰਡਾਵਲੀ ਦੀ ਧਾਰਾ 298 (ਕਿਸੇ ਵੀ ਵਰਗ ਦੇ ਧਰਮ ਦਾ ਅਪਮਾਨ ਕਰਨ ਦੇ ਇਰਾਦੇ ਨਾਲ ਪੂਜਾ ਸਥਾਨ ਨੂੰ ਅਪਵਿੱਤਰ ਕਰਨਾ ਜਾਂ ਨੁਕਸਾਨ ਪਹੁੰਚਾਉਣਾ) ਅਤੇ 299 (ਜਾਣਬੁੱਝ ਕੇ ਅਤੇ ਦੁਰਾਚਾਰੀ ਕਾਰਵਾਈਆਂ, ਕਿਸੇ ਵੀ ਵਰਗ ਦੇ ਧਰਮ ਜਾਂ ਧਾਰਮਿਕ ਵਿਸ਼ਵਾਸਾਂ ਦਾ ਅਪਮਾਨ ਕਰਕੇ ਉਸ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਇਰਾਦੇ ਨਾਲ) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

