Diljit Dosanjh spoke on lathicharge on cockroaches in Delhi, said – God is watching everything
ਦਿੱਲੀ ‘ਚ ਕਾਕਰੋਚਾਂ ‘ਤੇ ਲਾਠੀਚਾਰਜ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ-ਰੱਬ ਸਭ ਦੇਖ ਰਿਹਾ
New Delhi, (ਆਵਾਜ਼ਿ ਕੌਮ ਬਿਊਰੋ)-ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਕਾਕਰੋਚ ਜਨਤਾ ਪਾਰਟੀ ਦਾ ਸਾਥ ਦਿੰਦੇ ਹੋਏ ਉਨ੍ਹਾਂ ਦੇ ਹੱਕ ਵਿਚ ਆਵਾਜ਼ ਚੁੱਕੀ ਹੈ। ਕਾਕਰੋਚ ਜਨਤਾ ਪਾਰਟੀ ਵਲੋਂ ਬੀਤੇ ਦਿਨੀਂ ਸੰਸਦ ਮਾਰਚ ਕੀਤਾ ਗਿਆ ਸੀ, ਜਿਸ ਦੌਰਾਨ ਪੁਲਸ ਨੇ ਪ੍ਰਦਰਸ਼ਨਕਾਰੀਆਂ ਨਾਲ ਬਹੁਤ ਬੁਰਾ ਵਿਵਹਾਰ ਕੀਤਾ। ਉਨ੍ਹਾਂ ਨੂੰ ਭਜਾਉਣ ਦੀਆਂ ਕੋਸ਼ਿਸ਼ਾਂ ਕਰਦੇ ਹੋਏ ਪੁਲਸ ਨੇ ਲਾਠੀਚਾਰਜ ਕੀਤਾ ਅਤੇ ਆਸੂ ਗੈਸ ਦੇ ਗੋਲੇ ਛੱਡੇ। ਇਸ ਸਬੰਧ ਵਿਚ ਦਿਲਜੀਤ ਦੌਸਾਂਝ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦਾ ਸਮਰਥਨ ਕਰਦੇ ਹੋਏ ਇੰਸਟਾਗ੍ਰਾਮ ਪੋਸਟ ਸ਼ੇਅਰ ਕੀਤੀ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਮੰਗਾਂ ਸੁਣਨ ਦੀ ਅਪੀਲ ਕੀਤੀ। ਦਿਲਜੀਤ ਨੇ ਲਿਖਿਆ, ”ਬੀਤੇ ਦਿਨ ਕਾਕਰੋਚ ਜਨਤਾ ਪਾਰਟੀ ਅਤੇ ਉਨ੍ਹਾਂ ਦੇ ਪ੍ਰਦਰਸ਼ਨਕਾਰੀਆਂ ਨਾਲ ਜੋ ਵੀ ਹੋਇਆ, ਉਹ ਬਹੁਤ ਮਾੜਾ ਹੋਇਆ ਹੈ। ਵਿਦਿਆਰਥੀਆਂ ਨਾਲ ਅਜਿਹਾ ਵਿਵਹਾਰ ਨਹੀਂ ਕਰਨਾ ਚਾਹੀਦਾ ਸੀ। ਮੈਂ ਬੇਨਤੀ ਕਰਦਾ ਹਾਂ ਕਿ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਸੁਣ ਲਿਆ ਜਾਵੇ, ਕਿਉਂਕਿ ਲੋਕਾਂ ਦੀ ਆਵਾਜ਼ ਰੱਬ ਦੀ ਆਵਾਜ਼ ਹੁੰਦੀ ਹੈ।”

