Dismissed AIG Rajjit Singh produced in Mohali court; granted 5-day remand
ਬਰਖ਼ਾਸਤ AIG ਰਾਜਜੀਤ ਸਿੰਘ ਦੀ ਮੋਹਾਲੀ ਅਦਾਲਤ ‘ਚ ਪੇਸ਼ੀ, 5 ਦਿਨਾਂ ਦਾ ਮਿਲਿਆ ਰਿਮਾਂਡ
ਮੋਹਾਲੀ (ਆਵਾਜ਼ਿ ਕੌਮ ਬਿਊਰੋ)-ਬਰਖ਼ਾਸਤ ਏ. ਆਈ. ਜੀ. ਰਾਜਜੀਤ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਲੱਗੇ ਇਲਜ਼ਾਮਾਂ ਨੂੰ ਲੈ ਕੇ ਇਹ ਮਾਮਲਾ ਫਿਰ ਤੋਂ ਚਰਚਾ ਵਿਚ ਹੈ। ਰਾਜਜੀਤ ਨੂੰ ਪਟਿਆਲਾ ਪੁਲਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਪਿਛਲੇ 6 ਸਾਲਾਂ ਤੋਂ ਫਰਾਰ ਚੱਲ ਰਹੇ ਰਾਜਜੀਤ ਸਿੰਘ ਨੇ ਬੀਤੇ ਦਿਨ ਪੁਲਸ ਅੱਗੇ ਸਰੰਡਰ ਕਰ ਦਿੱਤਾ ਸੀ। ਰਾਜਜੀਤ ਸਿੰਘ ਨੂੰ ਮੋਹਾਲੀ ਕੋਰਟ ‘ਚ ਪੇਸ਼ ਕੀਤਾ ਗਿਆ, ਜਿੱਥੇ ਪੁਲਸ ਨੂੰ ਉਨ੍ਹਾਂ ਦਾ 5 ਦਿਨਾਂ ਦਾ ਰਿਮਾਂਡ ‘ਤੇ ਭੇਜ ਦਿੱਤਾ ਹੈ। ਇਥੇ ਦੱਸਣਯੋਗ ਹੈ ਕਿ ਰਾਜਜੀਤ ਸਿੰਘ ‘ਤੇ ਇੰਸਪੈਕਟਰ ਇੰਦਰਜੀਤ ਸਿੰਘ ਦੇ ਨਾਲ ਮਿਲ ਕੇ ਨਸ਼ਾ ਤਸਕਰ ਨੈਕਸਸ ਚਲਾਉਣ ਦਾ ਇਲਜ਼ਾਮ ਹੈ। ਅਤੇ ਜਾਣ ਬੁਝ ਕੇ ਨਸ਼ੇ ਨਾਲ ਜੁੜੇ 50 ਤੋਂ ਵੱਧ ਕਾਨੂੰਨੀ ਸੈਂਪਲ ਫੇਲ੍ਹ ਕਰਵਾਏ ਤਾਂ ਜੋ ਨਸ਼ਾ ਤਸਕਰਾਂ ਨੂੰ ਬਚਾਇਆ ਜਾ ਸਕੇ। ਰਾਜਜੀਤ ਸਿੰਘ ‘ਤੇ ਦੋਸ਼ ਲੱਗੇ ਹਨ ਕਿ ਉਸ ਨੇ ਅਮੀਰ ਲੋਕਾਂ ‘ਤੇ ਝੂਠੇ ਨਸ਼ੇ ਦੇ ਕੇਸ ਦਰਜ ਕਰਕੇ ਉਨ੍ਹਾਂ ਤੋਂ ਕਰੋੜਾਂ ਰੁਪਏ ਵਸੂਲੇ ਹਨ। ਉਥੇ ਵਿਜੀਲੈਂਸ ਨੇ ਰਾਜਜੀਤ ਸਿੰਘ ਖ਼ਿਲਾਫ਼ ਆਮਦਨ ਤੋਂ ਵਧ ਜਾਇਦਾਦ ਦਾ ਮਾਮਲਾ ਵੀ ਦਰਜ ਕੀਤਾ ਸੀ ਅਤੇ ਜਾਂਚ ਵਿਚ ਕਰੋੜਾਂ ਰੁਪਏ ਦੀ ਬੇਨਾਮੀ ਪ੍ਰਾਪਰਟੀ ਮਿਲਣ ਦਾ ਵੀ ਦਾਅਵਾ ਹੈ। ਰਾਜਜੀਤ ਸਿੰਘ ਖ਼ਿਲਾਫ਼ ਜਾਂਚ ਲਈ ਹਾਈਕੋਰਟ ਦੇ ਹੁਕਮਾਂ ਉਤੇ 2017 ‘ਚ 3 ਮੈਂਬਰੀ ਸਿਟ ਦਾ ਗਠਨ ਕੀਤਾ ਗਿਆ ਅਤੇ ਅਪ੍ਰੈਲ 2023 ਵਿਚ ਰਾਜਜੀਤ ਸਿੰਘ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਸੀ। ਸਾਲ 2023 ਵਿਚ ਜ਼ਮਾਨਤ ਰੱਦ ਹੋਣ ਮਗਰੋਂ ਉਹ STF ਦੀ ਗ੍ਰਿਫ਼ਤ ਤੋਂ ਫਰਾਰ ਹੋ ਗਿਆ ਸੀ। ਹੁਣ 6 ਸਾਲ ਤੋਂ ਫਰਾਰ ਚੱਲ ਰਹੇ ਰਾਜਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

