“Guru Nanak Darbar Gurdwara in Dubai to Remain Closed Due to Security Concerns”
“ਦੁਬਈ ‘ਚ ਸੁਰੱਖਿਆ ਦੇ ਮੱਦੇਨਜ਼ਰ ਸਭ ਤੋਂ ਵੱਡਾ ਗੁਰੂਘਰ ਬੰਦ ਰੱਖਣ ਦਾ ਫੈਸਲਾ”

3 ਅਪ੍ਰੈਲ 2026 ਦੁਬਈ – ਯੂਏਈ ਵਿਚ ਚੱਲ ਰਹੀਆਂ ਮੌਜੂਦਾ ਸੁਰੱਖਿਆ ਸਥਿਤੀਆਂ ਤੇ ਜਨਤਕ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਦੁਬਈ ਦਾ ਸਭ ਤੋਂ ਵੱਡਾ ਗੁਰੂ ਨਾਨਕ ਦਰਬਾਰ ਗੁਰਦੁਆਰਾ ਸਾਹਿਬ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ। ਗੁਰਦੁਆਰਾ ਪ੍ਰਬੰਧਕਾਂ ਨੇ ਯੂਏਈ ਸਰਕਾਰ ਤੇ ਸਥਾਨਕ ਅਥਾਰਟੀਆਂ ਦੀਆਂ ਹਦਾਇਤਾਂ ਅਨੁਸਾਰ ਇਹ ਫੈਸਲਾ ਲਿਆ ਹੈ ਤਾਂ ਜੋ ਵੱਡੀ ਗਿਣਤੀ ਵਿਚ ਸੰਗਤ ਇੱਕਠੀ ਨਾ ਹੋਵੇ ਤੇ ਕੋਈ ਅਣਚਾਹੀ ਘਟਨਾ ਨਾ ਵਾਪਰੇ।
ਗੁਰਦੁਆਰਾ ਪ੍ਰਬੰਧਕਾਂ ਨੇ ਇੱਕ ਬਿਆਨ ਵਿਚ ਕਿਹਾ ਕਿ ਜਨਤਕ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਗੁਰੂਘਰ ਬੰਦ ਰੱਖਣਾ ਲਾਜ਼ਮੀ ਹੋ ਗਿਆ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਹੈ ਕਿ ਉਹ ਘਰਾਂ ਵਿਚ ਰਹਿਣ ਤੇ ਗੁਰੂ ਸਾਹਿਬ ਜੀ ਦੀ ਬਾਣੀ ਦਾ ਪਾਠ ਘਰ ਵਿਚ ਹੀ ਕਰਨ। ਇਸ ਫੈਸਲੇ ਨਾਲ ਦੁਬਈ ਵਿਚ ਰਹਿਣ ਵਾਲੀ ਸਿੱਖ ਸੰਗਤ ਵਿਚ ਚਰਚਾ ਛਿੜ ਗਈ ਹੈ ਪਰ ਉਨ੍ਹਾਂ ਨੇ ਯੂਏਈ ਸਰਕਾਰ ਦੀਆਂ ਹਦਾਇਤਾਂ ਨਾਲ ਪੂਰੀ ਤਰ੍ਹਾਂ ਸਹਿਮਤੀ ਜਤਾਈ ਹੈ।
ਗੁਰੂ ਨਾਨਕ ਦਰਬਾਰ ਗੁਰਦੁਆਰਾ ਦੁਬਈ ਵਿਚ ਰਹਿਣ ਵਾਲੀਆਂ ਹਜ਼ਾਰਾਂ ਸਿੱਖ ਸੰਗਤਾਂ ਲਈ ਇੱਕ ਮਹੱਤਵਪੂਰਨ ਧਾਰਮਿਕ ਕੇਂਦਰ ਹੈ। ਇਸ ਗੁਰਦੁਆਰਾ ਨੂੰ ਬੰਦ ਰੱਖਣ ਦਾ ਫੈਸਲਾ ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਹੈ ਤੇ ਇਸ ਨੂੰ ਲੈ ਕੇ ਅਗਲੀਆਂ ਹਦਾਇਤਾਂ ਬਾਅਦ ਵਿਚ ਜਾਰੀ ਕੀਤੀਆਂ ਜਾਣਗੀਆਂ।
