Earthquake tremors felt in Himachal; people rushed out of their homes
ਹਿਮਾਚਲ ’ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, ਘਰਾਂ ਤੋਂ ਬਾਹਰ ਨਿਕਲੇ ਲੋਕ
ਸ਼ਿਮਲਾ (ਆਵਾਜ਼ਿ ਕੌਮ ਬਿਊਰੋ)-ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ’ਚ ਐਤਵਾਰ ਤੜਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਆਉਣ ਦੀ ਇਸ ਘਟਨਾ ਨਾਲ ਲੋਕਾਂ ਦੇ ਮਨ ਅੰਦਰ ਡਰ ਦਾ ਮਾਹੌਲ ਪੈਦਾ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਰਿਕਟਰ ਸਕੇਲ ’ਤੇ ਇਸ ਭੂਚਾਲ ਦੀ ਤੀਬਰਤਾ 2.4 ਦਰਜ ਕੀਤੀ ਗਈ ਹੈ। ਇਸ ਦਾ ਕੇਂਦਰ ਜ਼ਮੀਨ ਤੋਂ 9 ਕਿਲੋਮੀਟਰ ਦੀ ਡੂੰਘਾਈ (ਅਕਸ਼ਾਂਸ਼ 32.839 ਉੱਤਰ ਅਤੇ ਦੇਸ਼ਾਂਤਰ 76.267 ਡਿਗਰੀ ਪੂਰਬ) ’ਚ ਸਥਿਤ ਸੀ। ਦੱਸ ਦੇਈਏ ਕਿ ਹਿਮਾਚਲ ਪ੍ਰਦੇਸ਼ ਵਿੱਚ ਤੜਕਸਾਰ ਸਵੇਰੇ 5:46 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜੋ ਲਗਭਗ 3 ਸਕਿੰਟਾਂ ਤੱਕ ਰਹੇ। ਇਸ ਨਾਲ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ। ਸ਼ਿਮਲਾ ਸਮੇਤ ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਇਹ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਕਾਰਨ ਧਰਤੀ 3 ਸਕਿੰਟ ਤੱਕ ਕੰਬੀ, ਜਿਸ ਕਾਰਨ ਲੋਕ ਘਰਾਂ ਤੋਂ ਬਾਹਰ ਆ ਗਏ।

