Election Commission should keep tainted officers away from the election process: Jakhar
ਚੋਣ ਕਮਿਸ਼ਨ ਦਾਗ਼ੀ ਅਫ਼ਸਰਾਂ ਨੂੰ ਚੋਣ ਪ੍ਰਕਿਰਿਆ ਤੋਂ ਦੂਰ ਰੱਖੇ : ਜਾਖੜ
ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)-ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਜਿੰਨ੍ਹਾਂ ਅਫ਼ਸਰਾਂ ਨੂੰ ਈ. ਡੀ. ਵੱਲੋਂ ਭ੍ਰਿਸ਼ਟਾਚਾਰ ਨਾਲ ਜੁੜੇ ਕੇਸਾਂ ’ਚ ਤਲਬ ਕੀਤਾ ਗਿਆ ਹੈ, ਉਨ੍ਹਾਂ ਨੂੰ ਵਿਧਾਨ ਸਭਾ ਚੋਣਾਂ ਦੀ ਪ੍ਰਕ੍ਰਿਆ ਤੋਂ ਲਾਂਭੇ ਕੀਤਾ ਜਾਵੇ। ਜਾਖੜ ਨੇ ਕਿਹਾ ਕਿ ਅਜਿਹੇ ਅਫ਼ਸਰਾਂ ਨੂੰ ਤੁਰੰਤ ਪਬਲਿੰਗ ਡੀਲਿੰਗ ਵਾਲੀਆਂ ਪੋਸਟਿੰਗਾਂ ਤੋਂ ਵੀ ਹਟਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕੇਂਦਰੀ ਏਂਜਸੀਆਂ ਨੂੰ ਅਜਿਹੇ ਲੋਕਾਂ ਦੀ ਨਸ਼ਾ ਮਾਫੀਆਂ ਨਾਲ ਸਬੰਧਾਂ ਦੀ ਜਾਂਚ ਦੀ ਮੰਗ ਵੀ ਕੀਤੀ ਹੈ। ਉਨ੍ਹਾਂ ਇਸ ਸਬੰਧੀ ਸਾਂਝੇ ਕੀਤੇ ਸੋਸ਼ਲ ਮੀਡੀਆ ਸੁਨੇਹੇ ’ਚ ਲਿਖਿਆ ਕਿ ਈ.ਡੀ. ਵੱਲੋਂ ਪੰਜਾਬ ਦੇ ਵੱਡੇ ਅਫ਼ਸਰਾਂ ਨੂੰ ਸੱਦੇ ਤੋਂ ਬਾਅਦ ਇਹ ਭੇਦ ਉਜਾਗਰ ਹੋ ਗਿਆ ਹੈ ਕਿ ਮਾਨ ਸਰਕਾਰ ਦੇ ਰਾਜ ’ਚ ਕੀ ਚੱਲ ਰਿਹਾ ਹੈ ਤੇ ਸਿਸਟਮ ਕਿਸ ਕਦਰ ਭ੍ਰਿਸ਼ਟ ਕੀਤਾ ਜਾ ਚੁੱਕਾ ਹੈ। ਕੇਂਦਰੀ ਏਂਜਸੀ ਨੂੰ ਅਜਿਹੇ ਅਫ਼ਸਰਾਂ ਦੇ ਨਸ਼ੇ ਨਾਲ ਸਬੰਧਾਂ ਦੀ ਵੀ ਜਾਂਚ ਕਰਨੀ ਚਾਹੀਦੀ ਹੈ, ਕਿਉਂਕਿ ਭ੍ਰਿਸ਼ਟ ਵਿਅਕਤੀ ਕਿਸੇ ਵੀ ਹੱਦ ਤੱਕ ਡਿੱਗ ਸਕਦਾ ਹੈ। ਇਸੇ ਤਰਾਂ ਚੋਣ ਕਮਿਸ਼ਨ ਨੂੰ ਵੀ ਅਪੀਲ ਹੈ ਕਿ ਉਹ ਇਹ ਯਕੀਨੀ ਬਣਾਏ ਕਿ ਇਸ ਤਰਾਂ ਦੇ ਦਾਗੀ ਅਫ਼ਸਰ ਕਿਸੇ ਵੀ ਤਰੀਕੇ ਨਾਲ ਚੋਣ ਪ੍ਰਕਿਰਿਆ ਦਾ ਹਿੱਸਾ ਨਾ ਬਣਨ।

