“Farmers’ Organizations End One-Day Protest”
ਕਿਸਾਨ ਜਥੇਬੰਦੀਆਂ ਨੇ ਖਤਮ ਕੀਤਾ ਇੱਕ ਦਿਨ ਦਾ ਪ੍ਰਦਰਸ਼ਨ

15 ਮਈ 2026, ਚੰਡੀਗੜ੍ਹ – ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਕੀਤਾ ਗਿਆ ਅੱਜ ਦਾ ਇੱਕ ਦਿਨ ਦਾ ਪ੍ਰਦਰਸ਼ਨ ਸਮਾਪਤ ਕਰ ਦਿੱਤਾ ਗਿਆ ਹੈ।
ਪ੍ਰਦਰਸ਼ਨ ਦੌਰਾਨ ਹਿਰਾਸਤ ਵਿੱਚ ਲਏ ਗਏ ਕਿਸਾਨਾਂ ਨੂੰ ਚੰਡੀਗੜ੍ਹ ਪੁਲਿਸ ਵੱਲੋਂ ਰਿਹਾਅ ਕਰ ਦਿੱਤਾ ਗਿਆ।
ਕਿਸਾਨ ਆਗੂਆਂ ਮੁਤਾਬਕ ਪ੍ਰਸ਼ਾਸਨ ਨਾਲ ਸਹਿਮਤੀ ਬਣਨ ਤੋਂ ਬਾਅਦ ਜਥੇਬੰਦੀਆਂ ਨੇ ਅੱਜ ਲਈ ਆਪਣਾ ਸੰਘਰਸ਼ ਵਾਪਸ ਲੈਣ ਦਾ ਫੈਸਲਾ ਕੀਤਾ।
ਇਸਦੇ ਨਾਲ ਹੀ ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਭਲਕੇ ਪੰਜਾਬ ਭਰ ਵਿੱਚ ਭਾਜਪਾ ਅਤੇ ਪੰਜਾਬ ਦੇ ਗਵਰਨਰ ਦੇ ਪੁਤਲੇ ਫੂਕੇ ਜਾਣਗੇ।
ਕਿਸਾਨ ਆਗੂਆਂ ਨੇ ਕਿਹਾ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਆਉਣ ਵਾਲੇ ਦਿਨਾਂ ਵਿੱਚ ਵੀ ਸੰਘਰਸ਼ ਜਾਰੀ ਰੱਖਣਗੇ।
