Fire Breaks Out at Gurdwara Sahib in Filoor Village Aniher Due to Short Circuit

Fire Breaks Out at Gurdwara Sahib in Filaur Village Aniher Due to Short Circuit

ਫਿਲੌਰ ਪਿੰਡ ਅਨੀਹਰ ਦੇ ਗੁਰਦੁਆਰਾ ਸਾਹਿਬ ‘ਚ ਸ਼ਾਰਟ ਸਰਕਟ ਨਾਲ ਲੱਗੀ ਅੱਗ

9 ਫਰਵਰੀ 2026, ਫਿਲੌਰ (ਜਲੰਧਰ) – ਜਲੰਧਰ ਜ਼ਿਲ੍ਹੇ ਦੇ ਫਿਲੌਰ ਪਿੰਡ ਅਨੀਹਰ ਵਿਖੇ ਗੁਰਦੁਆਰਾ ਸਾਹਿਬ ਵਿੱਚ ਅੱਜ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਅੱਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਇੱਕ ਪਾਵਨ ਸਰੂਪ ਨੁਕਸਾਨਿਆ ਗਿਆ ਹੈ। ਅੱਗ ਲੱਗਣ ਤੋਂ ਬਾਅਦ ਗੁਰਦੁਆਰਾ ਪ੍ਰਬੰਧਕਾਂ ਅਤੇ ਸੰਗਤ ਨੇ ਤੁਰੰਤ ਗੁਰੂ ਸਾਹਿਬ ਦੇ ਦੋਵੇਂ ਪਾਵਨ ਸਰੂਪ ਨੂੰ ਸੁਰੱਖਿਅਤ ਥਾਂ ਤੇ ਲਿਜਾਇਆ ਗਿਆ।

ਮੌਕੇ ‘ਤੇ ਭਾਰੀ ਪੁਲਿਸ ਪ੍ਰਸ਼ਾਸਨ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਪਹੁੰਚੀਆਂ ਹਨ। ਅੱਗ ਨੂੰ ਕਾਬੂ ਕਰਨ ਲਈ ਫਾਇਰ ਬ੍ਰਿਗੇਡ ਵੀ ਬੁਲਾਈ ਗਈ ਅਤੇ ਇਸ ਨੂੰ ਬਾਅਦ ਵਿੱਚ ਕਾਬੂ ਕਰ ਲਿਆ ਗਿਆ ਹੈ। ਪ੍ਰਬੰਧਕਾਂ ਅਤੇ ਸੰਗਤ ਵਿੱਚ ਗਹਿਰਾ ਦੁੱਖ ਅਤੇ ਗੁੱਸਾ ਹੈ। ਸੰਗਤਾਂ ਨੇ ਇਸ ਨੂੰ ਬੇਅਦਬੀ ਵਰਗਾ ਮਾਮਲਾ ਦੱਸਿਆ ਹੈ ਅਤੇ ਪੂਰੀ ਜਾਂਚ ਦੀ ਮੰਗ ਕੀਤੀ ਹੈ।

ਪੁਲਿਸ ਅਤੇ ਪ੍ਰਸ਼ਾਸਨ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਨੂੰ ਕਾਬੂ ਵਿੱਚ ਕੀਤਾ ਹੈ ਅਤੇ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ ਅਤੇ ਇਸ ਨਾਲ ਗੁਰੂ ਸਾਹਿਬ ਦੇ ਪਾਵਨ ਸਰੂਪ ਨੂੰ ਨੁਕਸਾਨ ਪਹੁੰਚਿਆ ਹੈ। ਸੰਗਤਾਂ ਨੇ ਅਕਾਲ ਤਖ਼ਤ ਸਾਹਿਬ ਅਤੇ SGPC ਤੋਂ ਵੀ ਤੁਰੰਤ ਦਖਲ ਮੰਗਿਆ ਹੈ।

ਇਹ ਘਟਨਾ ਸਿੱਖ ਸੰਗਤ ਵਿੱਚ ਗਹਿਰਾ ਰੋਸ ਪੈਦਾ ਕਰ ਰਹੀ ਹੈ ਅਤੇ ਲੋਕਾਂ ਵਿੱਚ ਗੁਰੂ ਘਰਾਂ ਵਿੱਚ ਬਿਜਲੀ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵੱਡੀ ਚਿੰਤਾ ਵਧ ਗਈ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਅਗਲੇ ਕਦਮਾਂ ਬਾਰੇ ਜਾਣਕਾਰੀ ਜਲਦੀ ਦਿੱਤੀ ਜਾਵੇਗੀ।